ਜੰਮੂ–ਕਸ਼ਮੀਰ ਵਿੱਚ ਅੱਜ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ

ਜੰਮੂ–ਕਸ਼ਮੀਰ ਵਿੱਚ ਪਹਿਲਾਂ ਮੋਬਾਇਲ ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਅੱਜ ਸੋਮਵਾਰ 5 ਅਗਸਤ ਨੂੰ ਸਾਰੇ ਸਕੂਲ ਤੇ ਕਾਲਜ ਵੀ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਮੁੱਚੇ ਸੂਬੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੂਬੇ ਵਿੱਚ ਕਿਤੇ ਕੋਈ ਜਲਸਾ–ਜਲੂਸ ਤੇ ਇਕੱਠ ਨਹੀਂ ਕੀਤਾ ਜਾ ਸਕੇਗਾ। ਇਸ ਵੇਲੇ ਜੰਮੂ–ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀਆਂ 40 ਕੰਪਨੀਆਂ ਤਾਇਨਾਤ ਹਨ। ਕਸ਼ਮੀਰ ਵਾਦੀ ਵਿੱਚ ਕਰਫ਼ਿਊ ਲਾਏ ਜਾਣ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।ਸਾਰੇ ਸਰਕਾਰੀ ਅਧਿਕਾਰੀਆਂ ਆਖਿਆ ਗਿਆ ਹੈ ਕਿ ਉਹ ਆਪਣਾ ਸ਼ਨਾਖ਼ਤੀ ਕਾਰਡ ਆਪਣੇ ਨਾਲ ਰੱਖਣ।
ਰਾਜਪਾਲ ਸੱਤਿਆ ਪਾਲ ਮਲਿਕ ਨੇ ਸੂਬੇ ਦੇ ਡੀਜੀਪੀ ਨਾਲ ਵੀ ਮੁਲਾਕਾਤ ਕੀਤੀ ਹੈ ਤੇ ਨਵੀਂ ਦਿੱਲੀ ਸਥਿਤ ਕੇਂਦਰੀ ਕੈਬਿਨੇਟ ਦੀ ਮੀਟਿੰਗ ਅੱਜ ਸਵੇਰੇ 9:30 ਵਜੇ ਹੈ।
ਪੀਡੀਪੀ ਆਗੂ ਮਹਿਬੂਬਾ ਮੁਫ਼ਤੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਆਗੂ ਉਮਰ ਫ਼ਾਰੂਕ ਅਬਦੁੱਲ੍ਹਾ ਦੇ ਨਾਲ–ਨਾਲ ਕਾਂਗਰਸੀ ਆਗੂ ਉਸਮਾਨ ਮਾਜਿਦ ਅਤੇ ਸੀਪੀਆਈ (ਐੱਮ) ਦੇ ਆਗੂ ਐੱਮ।ਵਾਈ। ਤਾਰੀਗਾਮੀ ਨੂੰ ਰਾਤੀਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਂਝ ਸਰਕਾਰੀ ਤੌਰ ਉੱਤੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਸਾਰੇ ਆਗੂ ਆਪੋ–ਆਪਣੇ ਘਰਾਂ ਵਿੱਚ ਹੀ ਨਜ਼ਰਬੰਦ ਰਹਿਣਗੇ।

Real Estate