ਪੁਰਾਣੇ ਮਾਫ਼ੀਆ ਦੀ ਕਮਾਨ ਹੁਣ ਕੈਪਟਨ ਸੰਭਾਲੀ ਬੈਠਾ – ਆਪ

ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਲਗਾਇਆ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਹਰ ਰੋਜ਼ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੋ ਰਹੀਆਂ ਹਨ ਪਰ ਨਸ਼ੇ ਨੂੰ ਨੱਥ ਪਾਉਣ ਵਿੱਚ ਸਰਕਾਰ ਨਾਕਾਮਯਾਬ ਹੈ। ਆਪ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਕਹਿਣਾ ਹੈ ਕਿ ਸਰਕਾਰ ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ। ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਖ਼ਤਮ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜਾ ਮਾਫ਼ੀਆ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੇਲੇ ਸਰਗਰਮ ਸੀ, ਉਸ ਮਾਫ਼ੀਆ ਦੀ ਕਮਾਨ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਸੰਭਾਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

Real Estate