ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਅਤੇ ਸੂਬੇ ਨੂੰ ਦੋ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਵੰਡੇ ਜਾਣ ਦੇ ਫ਼ੈਸਲੇ ਦਾ ਕਾਂਗਰਸ ਦੇ ਆਗੂ ਦੀਪੇਂਦਰ ਹੁੱਡਾ, ਜਿਓਤਿਰਦਿੱਤਿਆ ਸਿੰਧੀਆ, ਜਨਾਰਦਨ ਦਿਵੇਦੀ, ਅਨਿਲ ਸ਼ਾਸਤਰੀ, ਪਾਰਟੀ ਦੇ ਬੁਲਾਰੇ ਅਭਿਸ਼ੇਕ ਸਿੰਘਵੀ, ਆਨੰਦ ਸ਼ਰਮਾ ਸਣੇ ਕਈ ਹੋਰ ਆਗੂਆਂ ਨੇ ਹਮਾਇਤ ਕੀਤੀ ਹੈ। ਇਸ ਦੌਰਾਨ ਹੀ ਕਾਂਗਰਸ ਦੇ ਰਾਜ ਸਭਾ ਵਿੱਚ ਆਗੂ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਹਮਾਇਤ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੀ ਅਸੀਂ ਰਾਜ ਦੇ ਲੋਕਾਂ ਬਾਰੇ ਕੁੱਝ ਵੀ ਨਹੀਂ ਕਹਿਣਾ ਚਾਹੁੰਦੇ, ਜਿਨ੍ਹਾਂ ਦੀ ਰਾਏ ਤੱਕ ਲੈਣ ਦੀ ਲੋੜ ਨਹੀਂ ਸਮਝੀ ਗਈ। ਵਰਕਿੰਗ ਕਮੇਟੀ ਦੀ ਮੀਟਿੰਗ ’ਚ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਇੱਕਮੁੱਠਤਾ ਦੇ ਪ੍ਰਗਟਾਵੇ ਲਈ ਅਤੇ ਉਨ੍ਹਾਂ ਤੋਂ ਵਿਸ਼ੇਸ਼ ਦਰਜਾ ਵਾਪਿਸ ਲੈਣ ਵਿਰੁੱਧ ਮਤਾ ਪਿਆ ਗਿਆ ਅਤੇ ਜਿਓਤੀਰਦਿੱਤਿਆ ਸਿੰਧੀਆਂ ਅਤੇ ਹੋਰਨਾਂ ਨੇ ਇਸ ਦੇ ਉੱਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਸਿੰਧੀਆ ਨੇ ਇਸ ਦੇ ਬਾਰੇ ਟਵੀਟ ਕਰਕੇ ਸਰਕਾਰ ਦੀ ਪਹਿਲਕਦਮੀ ਨੂੰ ਦੇਸ਼ ਹਿੱਤ ਵਿੱਚ ਲਿਆ ਫੈਸਲਾ ਕਰਾਰ ਦਿੱਤਾ ਹੈ।ਜਯੋਤੀਰਾਦਿੱਤਿਆ ਸਿੰਧੀਆ ਨੇ ਮੋਦੀ ਸਰਕਾਰ ਵੱਲੋਂ ਜੰਮੂ ਅਤੇ ਕਸ਼ਮੀਰ ‘ਚੋਂ ਧਾਰਾ 370 ਹਟਾਏ ਜਾਣ ਦੇ ਫੈਸਲੇ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਆਪਣੀ ਕਾਂਗਰਸ ਪਾਰਟੀ ਤੋਂ ਪਰੇ ਹੋ ਕੇ ਬੀਜੇਪੀ ਦੇ ਇਸ ਫੈਸਲੇ ਨੂੰ ਸਹੀ ਦੱਸਿਆ ਹੈ ਹਲਾਂਕਿ ਉਨ੍ਹਾਂ ਕਿਹਾ ਕਿ ਇਸ ‘ਚ ਮੋਦੀ ਸਰਕਾਰ ਨੇ ਸੰਵਿਧਾਨਿਕ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਹੈ।
ਪੜ੍ਹੋ ਕਿਹੜੇ ਕਾਂਗਰਸੀ ਆਗੂਆਂ ਨੇ 370 ਮਾਮਲੇ ‘ਚ ਕੀਤਾ ਭਾਜਪਾ ਦਾ ਸਮਰਥਨ ?
Real Estate