ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਪਾਕਿਸਤਾਨ ਵੱਲੋਂ ਜਾਰੀ ਰਹੇਗਾ

ਪਾਕਿਸਤਾਨ ਨੇ ਸਮਝੌਤਾ ਐਕਸਪ੍ਰੈੱਸ ਤੇ ਇਸ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਉਸ ਨੇ ਭਾਰਤ ਨਾਲੋਂ ਆਪਣੇ ਹਰ ਤਰ੍ਹਾਂ ਦੇ ਸਬੰਧ ਤੋੜ ਲਏ ਹਨ। ਪਰ ਇਸ ਦੇ ਨਾਲ ਹੀ ਪਾਕਿਸਤਾਨ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਕਿਸੇ ਵੀ ਹਾਲਤ ‘ਚ ਰੋਕਿਆ ਨਹੀਂ ਜਾਵੇਗਾ। ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨਰ ਪਾਕਿਸਤਾਨ ਨੇ ਕੱਲ੍ਹ ਬੁੱਧਵਾਰ ਨੂੰ ਹੀ ਭਾਰਤ ਵਾਪਸ ਭੇਜ ਦਿੱਤਾ ਸੀ ਤੇ ਉਸ ਨੇ ਨਵੀਂ ਦਿੱਲੀ ਸਥਿਤ ਆਪਣੇ ਹਾਈ ਕਮਿਸ਼ਨਰ ਨੂੰ ਵੀ ਵਾਪਸ ਬੁਲਾ ਲਿਆ ਸੀ। ਪਾਕਿਸਤਾਨ ‘ਚ ਭਾਰਤੀ ਫ਼ਿਲਮਾਂ ਵਿਖਾਉਣ ‘ਤੇ ਵੀ ਮੁਕੰਮਲ ਪਾਬੰਦੀ ਲਾ ਦਿੱਤੀ ਗਈ ਹੈ। ਦਰਅਸਲ, ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ–370 ਦੇ ਜ਼ਿਆਦਾਤਰ ਹਿੱਸਿਆਂ ਨੂੰ ਭਾਰਤ ਸਰਕਾਰ ਨੇ ਮਨਸੂਖ਼ ਕੀਤਾ ਹੈ; ਤਦ ਤੋਂ ਹੀ ਪਾਕਿਸਤਾਨ ਨੂੰ ਤੜਫਣ ਲੱਗੀ ਹੋਈ ਹੈ। ਹੁਣ ਤੱਕ ਪਾਕਿਸਤਾਨ ਦੀ ਸਿਆਸਤ ਕਸ਼ਮੀਰ ਦੁਆਲ਼ੇ ਹੀ ਘੁੰਮਦੀ ਰਹੀ ਹੈ।
ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਨਵੰਬਰ ਮਹੀਨੇ ਸ੍ਰੀ ਕਰਤਾਰਪੁਰ ਸਾਹਿਬ ਲਈ ਭਾਰਤ ਤੇ ਪਾਕਿਸਤਾਨ ਦਰਮਿਆਨ ਵਿਸ਼ੇਸ਼ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਦੋਵਾਂ ਦੇਸ਼ਾਂ ਦਰਮਿਆਨ ਤਣਾਅ ਵਧਿਆ ਦੇਖ ਲਾਂਘੇ ‘ਤੇ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਸਨ। ਇਸ ‘ਤੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੀ ਸਰਕਾਰ ਦਾ ਵਫ਼ਦ ਵੀ ਪਾਕਿਸਤਾਨ ਜਾਵੇਗਾ। ਕਸ਼ਮੀਰ ਦੇ ਪੁਨਰਗਠਨ ਮਗਰੋਂ ਪਾਕਿਸਤਾਨ ਨੇ ਭਾਰਤ ਨਾਲ ਵਪਾਰਕ ਸਬੰਧ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਭਾਰਤ ਤੋਂ ਆਪਣੇ ਰਾਜਦੂਤ ਨੂੰ ਵੀ ਪਾਕਿਸਤਾਨ ਨੇ ਵਾਪਸ ਬੁਲਾ ਲਿਆ ਹੈ ਅਤੇ ਆਪਣੇ ਦੇਸ਼ ਵਿੱਚ ਭਾਰਤੀ ਰਾਜਦੂਤ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਕਸ਼ਮੀਰ ‘ਤੇ ਮੋਦੀ ਸਰਕਾਰ ਦੇ ਫੈਸਲੇ ਨੂੰ ਯੂ। ਐਨ ‘ਚ ਲੈ ਕੇ ਜਾਵੇਗਾ।

Real Estate