ਬਿਜਲੀ ਸਸਤੀ ਕਰਨ ਤੇ ਪਾਣੀਆਂ ਦੀ ਰਾਖੀ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ

858

ਬਠਿੰਡਾ/ 9 ਅਗਸਤ/ ਬਲਵਿੰਦਰ ਸਿੰਘ ਭੁੱਲਰ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਬਠਿੰਡਾ-ਮਾਨਸਾ ਜ਼ਿਲ੍ਹਾ ਕਮੇਟੀ ਦੇ ਸੱਦੇ’ਤੇ ਹੋਏ ਇਕੱਠ ਨੇ ਅ¤ਜ ਸਥਾਨਕ ਡੀ।ਸੀ। ਦਫਤਰ ਮੂਹਰੇ ਜਬਰਦਸਤ ਰੋਸ ਧਰਨਾ ਦਿੱਤਾ ਅਤੇ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ। ਪਾਰਟੀ ਦੀ ਪੰਜਾਬ ਰਾਜ ਕਮੇਟੀ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਕੇਂਦਰਾਂ ’ਤੇ ਰੋਸ ਧਰਨੇ ਮਾਰਨ ਦੇ ਸ¤ਦੇ ਤਹਿਤ ਮਾਰੇ ਗਏ ਧਰਨੇ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸਾਥੀ ਮਿਠੂ ਸਿੰਘ ਘੁੱਦਾ ਵਲੋ ਕੀਤੀ ਗਈ। ਮੰਚ ਸੰਚਾਲਨ ਦੀ ਭੂਮਿਕਾ ਜ਼ਿਲ੍ਹਾ ਵਿੱਤ ਸਕੱਰ ਸਾਥੀ ਪ੍ਰਕਾਸ਼ ਸਿੰਘ ਨੰਦਗੜ੍ਹ ਵੱਲੋਂ ਨਿਭਾਈ ਗਈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਮਹੀਪਾਲ ਨੇ ਦੋਸ਼ ਲਾਇਆ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਵੇਲੇ ਸਿਆਸੀ ਪ੍ਰਭੂਆਂ ਦੇ ਸਵਾਰਥੀ ਹਿਤਾਂ ਦੀ ਪੂਰਤੀ ਲਈ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਅਤੀ ਮਹਿੰਗੀ ਬਿਜਲੀ ਖ੍ਰੀਦਣ ਦੇ ਸਮਝੌਤਿਆਂ ਕਰਕੇ ਸੂਬੇ ਵਿੱਚ ਬਿਜਲੀ ਸਾਰੇ ਗੁਆਂਢੀ ਸੂਬਿਆਂ ਨਾਲੋਂ ਮਹਿੰਗੀ ਹੈ ਅਤੇ ਮੌਜੂਦਾ ਕਾਂਗਰਸ ਹਕੂਮਤ ਬਦਨੀਅਤੀ ਵਾਲੇ ਇਨਾਂ ਸਮਝੌਤਿਆਂ ਨੂੰ ਇੰਨ-ਬਿੰਨ ਲਾਗੂ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਸਮਝੌਤੇ ਰੱਦ ਕਰਕੇ ਸਰਕਾਰੀ ਮਾਲਕੀ ਵਾਲੇ ਤਿੰਨੇ ਥਰਮਲ ਪੂਰੀ ਸਮਰੱਥਾ ਨਾਲ ਚਲਾਏ ਜਾਣ। ਖਾਂਦੇ-ਪੀਂਦੇ ਲੋਕਾਂ ਨੂੰ ਮੁਫਤ ਬਿਜਲੀ ਦੇਣੀ ਫੌਰੀ ਬੰਦ ਕਰਕੇ ਇਸ ਸਹੂਲਤ ਦਾ ਲਾਭ ਸਾਰੇ ਬੇਜਮੀਨੇ-ਸਾਧਨਹੀਣ ਪੇਂਡੂ ’ਤੇ ਸ਼ਹਿਰੀ ਗਰੀਬਾਂ ਨੂੰ ਦੇਣ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਬਿਜਲੀ ਬਿੱਲਾਂ ’ਤੇ ਲਾਏ ਜਾਂਦੇ ਟੈਕਸ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਬਿਜਲੀ ਰੇਟ ਦੋ ਰੁਪੈ ਪ੍ਰਤੀ ਯੂਨਿਟ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੰਗਾਂ ਮਨਵਾਉਣ ਲਈ ਸਤੰਬਰ ਮਹੀਨੇ ਦੇ ਪਹਿਲੇ ਹਫਤੇ ਪਟਿਆਲਾ ਵਿਖੇ ਪ¤ਕਾ ਮੋਰਚਾ ਲਾਇਆ ਜਾਵੇਗਾ।
ਪਾਰਟੀ ਦੀ ਬਠਿੰਡਾ-ਮਾਨਸਾ ਜਿਲ੍ਹਾ ਕਮੇਟੀ ਦੇ ਸਕੱਤਰ ਸਾਥੀ ਲਾਲ ਚੰਦ ਨੇ ਕਿਹਾ ਕਿ ਕੇਂਦਰੀ ਅਤੇ ਪੰਜਾਬ-ਹਰਿਆਣਾ ਦੀਆਂ ਸੂਬਾਈ ਸਰਕਾਰਾਂ ਪਾਣੀਆਂ ਦੇ ਮੁੱਦੇ ’ਤੇ ਇੱਕ ਦੂਜੇ ਵਿਰੁੱਧ ਲੜਾਉਣ ਲਈ ਵਰਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦੀ ਬਰਬਾਦੀ ਰੋਕਣ, ਧਰਤੀ ਹੇਠਲੇ ਪਾਣੀ ਦਾ ਪੱਧਰ ਉ¤ਚਾ ਚੁੱਕਣ, ਬਾਰਿਸ਼ ਦੇ ਪਾਣੀਆਂ ਦੀ ਸਾਂਭ ਸੰਭਾਲ, ਦਰਿਆਈ ਪਾਣੀਆਂ ’ਚ ਸਨਅਤਾਂ ਵਲੋਂ ਪਲੀਤ ਕੀਤੇ ਗਏ ਪਾਣੀ, ਕਾਰਖਾਨਿਆਂ ਦੀ ਜ਼ਹਿਰੀਲੀ ਰਹਿੰਦ-ਖੂੰਹਦ ਅਤੇ ਮਨੁੱਖੀ ਤੇ ਪਸ਼ੂਆਂ ਦਾ ਮਲ-ਮੂਤਰ ਦੀ ਮਿਲਾਵਟ ਰੋਕਣ ਨਾਲ ਪਾਣੀਆਂ ਸੰਬੰਧੀ ਅੰਤਰਰਾਜੀ ਝਗੜੇ ਦਾ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਸਿੰਚਾਈ ਅਤੇ ਪੀਣ ਆਦਿ ਦੀਆਂ ਲੋੜਾਂ ਦੀ ਪੂਰਤੀ ਲਈ ਦਰਿਆਈ ਪਾਣੀਆਂ ਦੀ ਵਰਤੋਂ ਵਧਾ ਕੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਵਿੱਚ ਵੱਡੀ ਹੱਦ ਤੱਕ ਕਟੌਤੀ ਕੀਤੀ ਜਾ ਸਕਦੀ ਹੈ। ਧਰਨੇ ਉਪਰੰਤ ਸ਼ਹਿਰ ਵਿੱਚ ਪ੍ਰਭਾਵਸ਼ਾਲੀ ਮੁਜ਼ਾਹਰਾ ਵੀ ਕੀਤਾ ਗਿਆ। ਧਰਨਾਕਾਰੀਆਂ ਨੇ ਇੱਕ ਮਤੇ ਰਾਹੀਂ ਜੰਮੂ-ਕਸ਼ਮੀਰ ਦੀਆਂ ਵਿਸ਼ੇਸ਼ ਹਾਲਤਾਂ ਅਨੁਸਾਰ ਵਿਸ਼ੇਸ਼ ਦਰਜਾ ਦਿੰਦੀ ਸੰਵਿਧਾਨ ਦੀ ਧਾਰਾ 370 ਬਹਾਲ ਕਰਨ ਅਤੇ ਸੂਬੇ ਦੀ ਵਿਧਾਨ ਸਭਾ ਦਾ ਪੁਰਾਣਾ ਦਰਜਾ ਬਹਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਸੰਪੂਰਨ ਸਿੰਘ, ਦਰਸ਼ਨ ਸਿੰਘ
ਫੁੱਲੋ ਮਿ¤ਠੀ, ਸੁਖਦੇਵ ਸਿੰਘ ਨਥਾਣਾ, ਮੱਖਣ ਸਿੰਘ ਤਲਵੰਡੀ ਸਾਬੋ, ਤਾਰਾ ਸਿੰਘ ਨੰਦਗੜ੍ਹ ਕੋਟੜਾ, ਗੁਲਜ਼ਾਰ ਸਿੰਘ ਬਦਿਆਲਾ, ਦਰਸ਼ਨ ਸਿੰਘ ਬਾਜਕ, ਸੱਤਪਾਲ ਗੋਇਲ, ਗੁਰਦਿਆਲ ਸਿੰਘ ਸ਼ਮੀਰ ਆਦਿ ਨੇ ਵਿਚਾਰ ਰੱਖੇ।

Real Estate