8 ਨਵੰਬਰ ਨੂੰ ਕਰਤਾਪੁਰ ਸਾਹਿਬ ਜਾਵੇਗਾ ਪਹਿਲਾ ਜਥਾ

915

ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੇਰਾ ਬਾਬ ਨਾਨਕ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਕਰਤਾਰਪੁਰ ਕਾਰੀਡੋਰ ਦੀਆਂ ਤਿਆਰੀਆਂ ਸਬੰਧੀ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਮੰਤਰੀ ਰੰਧਾਵਾ ਵੱਲੋਂ ਕਾਰੀਡੋਰ ਸਥਲ ਤੇ ਪਹੁੰਚ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।
ਇਸ ਦੌਰਾਨ ਮੰਤਰੀ ਰੰਧਾਵਾ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨਿਰਮਾਣ ਕਾਰਨ ਪੂਰੇ ਵਿਸ਼ਵ ਦੀਆਂ ਨਿਗਾਹਾਂ ਡੇਰਾ ਬਾਬਾ ਨਾਨਕ ਤੇ ਟਿਕੀਆਂ ਹੋਈਆਂ ਹਨ ਅਤੇ ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਕਾਰੀਡੋਰ ਦੇ ਨਿਰਮਾਣ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਅਕਤੂਬਰ ਮਹੀਨੇ ਤੱਕ ਭਾਰਤ ਵਾਲੇ ਪਾਸਿਉਂ ਕਾਰੀਡੋਰ ਦਾ ਕੰਮ ਪੂਰੀ ਤਰਾਂ ਨਾਲ ਮੁਕੰਮਲ ਕਰ ਲਿਆ ਜਾਵੇਗਾ ਅਤੇ 8 ਨਵੰਬਰ ਨੂੰ ਭਾਰਤ ਵਾਲੇ ਪਾਸਿਉਂ ਪਹਿਲਾ ਜਥਾ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੰਤਰੀ ਰੰਧਾਵਾ ਨੇ ਇਹ ਵੀ ਦੱਸਿਆ ਕਿ ਆਉਂਦੀ 22 ਤੋਂ 27 ਅਗਸਤ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਪੰਜਾਬ ਸਰਕਾਰ ਦਾ ਇੱਕ ਵਫ਼ਦ ਪਾਕਿਸਤਾਨ ਜਾਵੇਗਾ ਜਿਸ ਵਿੱਚ ਮੰਤਰੀ ਓ ਪੀ ਸੋਨੀ, ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੰਤਰੀ ਰੰਧਾਵਾ ਆਪ ਸ਼ਾਮਿਲ ਰਹਿਣਗੇ।ਇਸ ਦੌਰਾਨ ਮੰਤਰੀ ਰੰਧਾਵਾ ਨੇ ਕੁੱਝ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਪੂਰੀ ਦੁਨੀਆ ਦੀਆਂ ਨਜ਼ਰਾਂ ਕਾਰੀਡੋਰ ‘ਤੇ ਟਿਕੀਆਂ ਹੋਈਆਂ ਹਨ ਅਤੇ ਨਾਲ ਹੀ ਇਹ ਸਿੱਖ ਭਾਰੀ ਚਾਰੇ ਸਮੇਤ ਬਾਕੀ ਧਰਮਾਂ ਲਈ ਵੀ ਸਤਿਕਾਰ ਯੋਗ ਕਾਰਜ ਹੈ ਅਤੇ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਇਸ ਨਿਰਮਾਣ ਸਬੰਧੀ ਅੜਚਣ ਜਾਂ ਹੋਰ ਨਕਾਰਾਤਮਿਕ ਗਤੀਵਿਧੀ ਨਾਲ ਸਬੰਧਿਤ ਪਾਇਆ ਜਾਂਦਾ ਹੈ ਤਾਂ ਉਸ ਨਾਲ ਪਹਿਲ ਦੇ ਅਧਾਰ ਤੇ ਨਜਿੱਠਿਆ ਜਾਵੇਗਾ।

Real Estate