ਸ਼੍ਰੀਨਗਰ ਵਿੱਚ ਹੋਇਆ ਵਿਰੋਧ ਪ੍ਰਦਰਸ਼ਨ

1609

BBC

ਭਾਰਤ ਸ਼ਾਸਿਤ ਕਸ਼ਮੀਰ ਵਿੱਚ ਧਾਰਾ 370 ਨੂੰ ਖ਼ਤਮ ਕੀਤੇ ਜਾਣ ਦੇ ਬਾਅਦ ਘਾਟੀ ਵਿੱਚ ਤਣਾਅਪੂਰਨ ਮਾਹੌਲ ਅਤੇ ਸੁਰੱਖਿਆ ਮੁਲਾਜ਼ਮਾਂ ਦੀ ਭਾਰੀ ਤਾਇਨਾਤੀ ਵਿਚਾਲੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਸੌਰਾ ਇਲਾਕੇ ਵਿੱਚ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਹੋਇਆ ਹੈ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਅਜਿਹਾ ਕੋਈ ਵੱਡਾ ਪ੍ਰਦਰਸ਼ਨ ਨਹੀਂ ਹੋਇਆ ਹੈ ਪਰ ਬੀਬੀਸੀ ਦੀ ਰਿਪੋਰਟ ਅਨੁਸਾਰ ਲੋਕ ਵੱਡੀ ਗਿਣਤੀ ਵਿੱਚ ਸੜਕਾਂ ‘ਤੇ ਉਤਰੇ ਹਨ।ਪ੍ਰਦਰਸ਼ਨਕਾਰੀਆਂ ਨੂੰ ਤਿੱਤਰ-ਬਿੱਤਰ ਕਰਨ ਲਈ ਸੁਰੱਖਿਆ ਮੁਲਾਜ਼ਮਾਂ ਨੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਪੈਲੇਟ ਗਨ ਦਾ ਵੀ ਇਸਤੇਮਾਲ ਕੀਤਾ ਹੈ।
ਜੰਮੂ-ਕਸ਼ਮੀਰ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰੀ 370 ਨੂੰ ਖ਼ਤਮ ਕਰਨ ਦੇ ਭਾਰਤ ਸਰਕਾਰ ਦੇ ਐਲਾਨ ਤੋਂ ਬਾਅਦ ਕਸ਼ਮੀਰ ਘਾਟੀ ਵਿੱਚ ਕਾਫੀ ਤਣਾਅ ਹੈ।ਸ਼ੁੱਕਰਵਾਰ ਨੂੰ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਮੁਲਾਜ਼ਮਾਂ ਵਿਚਾਲੇ ਹੋਈ ਝੜਪ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਗਿਣਤੀ ਦੇ ਬਾਰੇ ਵਿੱਚ ਸਟੀਕ ਜਾਣਕਾਰੀ ਅਜੇ ਤੱਕ ਨਹੀਂ ਮਿਲ ਸਕੀ ਹੈ। ਉੱਥੇ ਹੀ ਦੂਜੇ ਪਾਸੇ ਭਾਰਤ ਸਰਕਾਰ ਦਾ ਦਾਅਵਾ ਹੈ ਕਿ ਛੋਟੇ ਪੱਧਰ ਦੇ ਵਿਰੋਧ ਪ੍ਰਦਰਸ਼ਨ ਹੋਏ ਹਨ ਜਿਨ੍ਹਾਂ ਵਿੱਚ ਬਹੁਤ ਘੱਟ ਲੋਕ ਸ਼ਾਮਿਲ ਹੋਏ ਹਨ।
ਗ੍ਰਹਿ ਮੰਤਰਾਲੇ ਦੇ ਬੁਲਾਕੇ ਨੇ ਇੱਕ ਟਵੀਟ ਕਰਕੇ ਕਿਹਾ ਹੈ, “ਪਹਿਲਾਂ ਰੋਇਟਰਜ਼ ਤੇ ਫਿਰ ਡਾਅਨ ਵਿੱਚ ਇੱਕ ਨਿਊਜ਼ ਪ੍ਰਕਸ਼ਿਤ ਹੋਈ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਸ਼੍ਰੀਨਗਰ ਵਿੱਚ ਵਿਰੋਧ ਪ੍ਰਦਰਸ਼ਨ ਹੋਇਆ ਹੈ ਜਿਸ ਵਿੱਚ ਦਸ ਹਜ਼ਾਰ ਲੋਕਾਂ ਨੇ ਹਿੱਸਾ ਲਿਆ ਹੈ।” “ਇਹ ਪੂਰੇ ਤਰੀਕੇ ਨਾਲ ਆਪਣੇ ਵੱਲੋਂ ਬਣਾਈ ਹੋਈ ਗੱਲ ਹੈ। ਸ਼੍ਰੀਨਗਰ/ਬਾਰਾਮੂਲਾ ਵਿੱਚ ਕੁਝ ਛੋਟੇ ਪ੍ਰਦਰਸ਼ਨ ਹੋਏ ਹਨ ਪਰ ਉਨ੍ਹਾਂ ਵਿੱਚ 20 ਤੋਂ ਵੱਧ ਲੋਕ ਸ਼ਾਮਿਲ ਨਹੀਂ ਹੋਏ ਹਨ।”

ਬੀਬੀਸੀ ਰਿਪੋਰਟ ਅਨੁਸਾਰ ਭਾਰਤ ਸ਼ਾਸਿਤ ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਪੂਰੀ ਘਾਟੀ ਵਿੱਚ ਹਾਲਾਤ ਆਮ ਵਰਗੇ ਜ਼ਰੂਰ ਬਣੇ ਹੋਏ ਸਨ ਪਰ ਕੁਝ ਥਾਂਵਾਂ ਤੋਂ ਪੱਥਰਬਾਜ਼ੀ ਦੀਆਂ ਘਟਨਾਵਾਂ ਸੁਣਨ ਨੂੰ ਮਿਲੀਆਂ ਹਨ।ਆਮਿਰ ਪੀਰਜ਼ਾਦਾ ਨੇ ਦੱਸਿਆ ਕਿ ਸ਼੍ਰੀਨਗਰ ਦੇ ਸੌਰਾ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਹੋਇਆ, ਹਜ਼ਾਰਾਂ ਲੋਕ ਸੜਕਾਂ ‘ਤੇ ਉੱਤਰੇ। ਇਸ ਵਿਰੋਧ ਪ੍ਰਦਰਸ਼ਨ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਇਹ ਇੱਕ ਸ਼ਾਂਤੀਪੂਰਨ ਪ੍ਰਦਰਸ਼ਨ ਸੀ ਪਰ ਜਿਵੇਂ ਹੀ ਸੁਰੱਖਿਆ ਮੁਲਾਜ਼ਮ ਪ੍ਰਦਰਸ਼ਨਕਾਰੀਆਂ ਦੇ ਸਾਹਮਣੇ ਆਏ ਤਾਂ ਉਨ੍ਹਾਂ ਵਿਚਾਲੇ ਝੜਪ ਹੋ ਗਈ। ਸ਼ਨੀਵਾਰ ਨੂੰ ਬੀਬੀਸੀ ਪੱਤਰਕਾਰ ਨੇ ਸੌਰਾ ਜਾਣ ਦੀ ਕੋਸ਼ਿਸ਼ ਕੀਤੀ ਪਰ ਉੱਥੇ ਤੱਕ ਨਹੀਂ ਪਹੁੰਚ ਸਕੇ।ਸੌਰਾ ਵੱਲ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਸਨ। ਸਥਾਨਕ ਮੀਡੀਆ ਵਿੱਚ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਪਰ ਬੀਬੀਸੀ ਇਸ ਦੀ ਪੁਸ਼ਟੀ ਨਹੀਂ ਕਰ ਸਕਿਆ ਹੈ।ਚਸ਼ਮਦੀਦਾਂ ਨੇ ਬੀਬੀਸੀ ਪੱਤਰਕਾਰ ਨੂੰ ਦੱਸਿਆ ਕਿ ਸੁਰੱਖਿਆ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਹੰਝੂ ਗੈਸ ਤੇ ਪੈਲੇਟ ਗਨ ਦਾ ਇਸਤੇਮਾਲ ਕੀਤਾ।
ਸ਼ਨੀਵਾਰ ਨੂੰ ਭਾਰਤ-ਸ਼ਾਸਿਤ ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਕਰਫਿਊ ਵਿੱਚ ਥੋੜ੍ਹੀ ਢਿੱਲ ਦਿੱਤੀ ਗਈ ਜਿਸ ਦਾ ਅਸਰ ਇਹ ਹੈ ਕਿ ਸੜਕਾਂ ‘ਤੇ ਕੁਝ ਗੱਡੀਆਂ ਚੱਲਦੀਆਂ ਹੋਈਆਂ ਵੇਖੀਆਂ ਗਈਆਂ, ਨਾਲ ਹੀ ਕੁਝ ਦੁਕਾਨਾਂ ਵੀ ਖੁੱਲ੍ਹੀਆਂ ਹਨ।ਮੰਨਿਆ ਜਾ ਰਿਹਾ ਹੈ ਕਿ ਇਹ ਢਿੱਲ ਈਦ ਦੇ ਮੱਦੇਨਜ਼ਰ ਦਿੱਤੀ ਗਈ ਹੈ। 12 ਅਗਸਤ ਨੂੰ ਈਦ ਮਨਾਈ ਜਾਵੇਗੀ।

Real Estate