ਹਾਰਡ ਕੌਰ ਤੋਂ ਅਕਾਲੀ ਦਲ ਵੀ ਹੋਇਆ ਔਖਾ

1497

ਹਾਰਡ ਕੌਰ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਹਾਰਡ ਕੌਰ ਵੱਲੋਂ ਖਾਲਿਸਤਾਨ ਦੀ ਹਮਾਇਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕੀਤੀ ਬਿਆਨਬਾਜ਼ੀ ਤੋਂ ਸ਼੍ਰੋਮਣੀ ਅਕਾਲੀ ਦਲ(ਬਾਦਲ) ਔਖਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਭਾਜਪਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹਾਰਡ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਅਪਮਾਨਜਨਕ ਭਾਸ਼ਾ ਵਰਤੀ ਹੈ। ਇਹੋ ਜਿਹੀ ਹਰਕਤ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਧਮਕੀਆਂ ਦੇਣ ਵਾਲੀ ਭਾਸ਼ਾ ਵਰਤੀ ਹੈ ਤੇ ਹਾਰਡ ਕੌਰ ਦੀ ਕਾਰਵਾਈ ਨਾਲ ਸਾਡਾ ਦਾ ਸਿਰ ਸ਼ਰਮ ਨਾਲ ਝੁਕਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਅਜਿਹੀਆਂ ਵੀਡੀਓਜ਼ ਪੋਸਟ ਕਰ ਦਿੰਦੇ ਹਨ ਜੋ ਕਿ ਸਿੱਖਾਂ ਦੀ ਵਿਚਾਰਧਾਰਾ ਜੋ ਗੁਰੂ ਸਾਹਿਬਾਨ ਵੱਲੋਂ ਦਰਸਾਈ ਹੈ, ਦੇ ਅਨੁਸਾਰ ਨਹੀਂ ਹੁੰਦੀ।ਹਾਰਡ ਕੌਰ ਨੇ ਖਾਲਿਸਤਾਨ ਪੱਖੀਆਂ ਨਾਲ ਵੀਡੀਓ ਸ਼ੇਅਰ ਕੀਤਾ ਹੈ। ਇਸ ‘ਚ ਉਸ ਨੇ ਭਾਰਤ ਤੋਂ ਵੱਖ ਖਾਲਿਸਤਾਨ ਦੀ ਮੰਗ ਕੀਤੀ ਹੈ।

Real Estate