ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ ਹੋ ਗਿਆ। ਦੂਰਦਰਸ਼ਨ ਨੇ ਆਪਣੇ ਅਧਿਕਾਰਕ ਟਵਿੱਟਰ ਅਕਾਊਂਟ ‘ਤੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਨੀਲਮ ਦੂਰਦਰਸ਼ਨ ਦਾ ਇੱਕ ਮੰਨਿਆ-ਪ੍ਰਮੰਨਿਆ ਚਿਹਰਾ ਸੀ। ਉਹ ਪਿਛਲੇ 20 ਸਾਲਾਂ ਤੋਂ ਦੂਰਦਰਸ਼ਨ ਨਾਲ ਜੁੜੀ ਹੋਈ ਸੀ ਅਤੇ ਉਨ੍ਹਾਂ ਨੂੰ ਮਾਰਚ ‘ਚ ਹੀ ‘ਨਾਰੀ ਸ਼ਕਤੀ’ ਸਨਮਾਨ ਮਿਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਨੀਲਮ ਸ਼ਰਮਾ ਕੈਂਸਰ ਦੀ ਬਿਮਾਰੀ ਤੋਂ ਪੀੜਿਤ ਸੀ।
Real Estate