ਪਾਕਿਸਤਾਨ ਤੱਕ ਸਤਲੁਜ ਦੀ ਮਾਰ

ਸਤਲੁਜ ਦਰਿਆ ਇਸ ਵੇਲੇ ਆਪਣੇ ਕੰਢਿਆਂ ਤੱਕ ਵਗ ਰਿਹਾ ਹੈ। ਹਰੀਕੇ ਪੱਤਣ ਹੈੱਡ ਤੋਂ ਹੁਸੈਨੀਵਾਲਾ ਹੈੱਡ ਵਿੱਚ ਲਗਭਗ 55 ਹਜ਼ਾਰ ਕਿਊਸੇਕ ਪਾਣੀ ਛੱਡਿਆ ਗਿਆ ਹੈ।ਹੇਠਲੇ ਸਥਾਨਾਂ ਉੱਤੇ ਦਰਿਆ ਦਾ ਪਾਣੀ ਭਰ ਗਿਆ ਹੈ।ਸਤਲੁਜ ਦਰਿਆ ਦੇ ਵਹਿਣ ਵਿੱਚ ਕੁਝ ਪਿੰਡ ਤਾਂ ਤਿੰਨ ਪਾਸਿਓਂ ਪਾਣੀ ਨਾਲ ਘਿਰੇ ਪਏ ਹਨ ਤੇ ਚੌਥੇ ਪਾਸੇ ਪਾਕਿਸਤਾਨੀ ਸਰਹੱਦ ਲੱਗਦੀ ਹੈ। ਹੁਸੈਨੀਵਾਲਾ ਹੈੱਡ ਤੋਂ ਪਾਣੀ ਦਾ ਪੱਧਰ ਘਟਾਉਣ ਲਈ ਪਾਕਿਸਤਾਨ ਵੱਲ ਪਾਣੀ ਛੱਡਿਆ ਗਿਆ ਹੈ; ਇਸ ਨਾਲ ਪਾਕਿਸਤਾਨ ਦੇ ਪਿੰਡ ਵੀ ਪ੍ਰਭਾਵਿਤ ਹੋਏ ਹਨ। ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ 40 ਹਜ਼ਾਰ ਕਿਊਸਿਕ ਦੇ ਕਰੀਬ ਛੱਡੇ ਪਾਣੀ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਅਨਾਉਂਸਮੈਂਟ ਕਰ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਤਲੁਜ ਦਰਿਆ ‘ਚ 1 ਲੱਖ 60 ਹਜ਼ਾਰ ਦੇ ਕਰੀਬ ਪਾਣੀ ਨੂੰ ਸੰਭਾਲਣ ਦੀ ਸਮਰੱਥਾ ਹੈ। ਪ੍ਰਸ਼ਾਸਨ ਵੱਲੋਂ ਪਿੰਡਾਂ ‘ਚ ਅਲਰਟ ਜਾਰੀ ਕਰਦਿਆਂ ਆਪਣੇ ਜ਼ਰੂਰੀ ਸਾਜੋ-ਸਮਾਨ ਨੂੰ ਸੰਭਾਲਣ ਲਈ ਕਿਹਾ ਤਾਂ ਜੋ ਧੁੱਸੀ ਬੰਨ੍ਹ ਨੂੰ ਪਾੜ ਪਿਆ ਤਾਂ ਉਸ ਤੋਂ ਪਹਿਲਾਂ ਪ੍ਰਸ਼ਾਸਨ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਸਮਾਨ ਤੇ ਡੰਗਰਾਂ ਨੂੰ ਰਾਹਤ ਕੈਂਪਾਂ ‘ਚ ਤਬਦੀਲ ਕਰ ਦੇਵੇਗੀ। ਐੱਸ।ਡੀ।ਐਮ ਸਮਰਾਲਾ ਗੀਤਿਕਾ ਸਿੰਘ ਤੇ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੀ ਅੱਜ ਸਵੇਰ ਤੋਂ ਹੀ ਮਾਛੀਵਾੜਾ ਨੇੜੇ ਸਤਲੁਜ ਦਰਿਆ ਕਿਨਾਰੇ ਵੱਸਦੇ ਪਿੰਡਾਂ ਦਾ ਦੌਰਾ ਕਰਦੇ ਰਹੇ ਅਤੇ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਜਾਨ-ਮਾਲ ਦੀ ਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਜਾਣਕਾਰੀ ਅਨੁਸਾਰ ਮਾਛੀਵਾੜਾ ਨੇੜੇ ਵਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ 2 ਨਾਜ਼ੁਕ ਸਥਾਨ ਹਨ ਜਿੱਥੇ ਪਾਣੀ ਬੰਨ੍ਹ ਦੇ ਬਿਲਕੁਲ ਨਾਲ ਗੁਜ਼ਰ ਰਿਹਾ ਹੈ। ਸਤਲੁਜ ਦਰਿਆ ਦੇ ਨਾਜ਼ੁਕ ਸਥਾਨ ਧੁੱਲੇਵਾਲ ਤੇ ਸੈਸੋਂਵਾਲ ਪਿੰਡ ਨੇੜੇ ਧੁੱਸੀ ਬੰਨ੍ਹ ਨੂੰ ਫਿਲਹਾਲ ਕਿਤੋਂ ਢਾਹ ਨਹੀਂ ਲਗਾ ਰਿਹਾ ਪਰ ਪ੍ਰਸ਼ਾਸਨ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ।

Real Estate