ਹੜ੍ਹਾਂ ਦਾ ਕਹਿਰ ਪੰਜਾਬ ਵਿੱਚ ਜਾਰੀ : ਧੁੱਸੀ ਬੰਨ੍ਹ ‘ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ‘ਚ ਡੁੱਬੀ

1136

ਹੜ੍ਹਾਂ ਦਾ ਕਹਿਰ ਪੰਜਾਬ ਵਿੱਚ ਜਾਰੀ ਹੈ । ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਰ ਬਾਰਸ਼ ਨਾ ਹੋਣ ਦੀ ਭਵਿੱਖਬਾਣੀ ਕੀਤੀ ਹੈ ਪਰ ਡੈਮਾਂ ਵਿੱਚ ਪਾਣੀ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਹੈ। ਇਸ ਲਈ ਸੱਤਲੁਜ ਤੇ ਬਿਆਸ ਸਣੇ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਵਹਾਅ ਇਸੇ ਤਰ੍ਹਾਂ ਰਹੇਗਾ। ਅੱਧੇ ਤੋਂ ਵੱਧ ਪੰਜਾਬ ਵਿੱਚ ਅੱਜ ਵੀ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਖ਼ਬਰਾਂ ਅਨੁਸਾਰ ਖਿੱਤੇ ਵਿੱਚ ਹੋਰ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਲਈ ਅਗਲੇ ਦਿਨਾਂ ਵਿੱਚ ਸਥਿਤੀ ਕੰਟਰੋਲ ਵਿੱਚ ਹੋ ਜਾਏਗੀ। ਸਤਲੁਜ ਤੇ ਬਿਆਸ ਦਰਿਆਵਾਂ ਵਿੱਚ ਆਏ ਹੜ੍ਹ ਨੇ ਕਈ ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ। ਜਲੰਧਰ ਜ਼ਿਲ੍ਹੇ ਦੇ ਫਿਲੌਰ, ਸ਼ਾਹਕੋਟ ਤੇ ਲੋਹੀਆਂ ਇਲਾਕਿਆਂ ’ਚ ਅਜੇ ਵੀ ਹਾਲਤ ਗੰਭੀਰ ਹੈ। ਦਰਿਆ ਦੇ ਪਾਣੀ ਨੇ ਸਤਲੁਜ ਦੇ ਕੰਢਿਆਂ ਨੂੰ ਅੱਧੀ ਦਰਜਨ ਤੋਂ ਵੱਧ ਥਾਵਾਂ ਤੋਂ ਤੋੜਿਆ ਹੈ। ਇਸ ਤੋਂ ਇਲਾਵਾ ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਹੜ੍ਹ ਦੀ ਮਾਰ ਪਈ ਹੈ।
ਦੂਜੇ ਪਾਸੇ ਅੱਜ ਸਵੇਰੇ ਗਿੱਦੜਵਿੰਡੀ ਪਿੰਡ ਕੋਲੋਂ ਧੁੱਸੀ ਬੰਨ੍ਹ ‘ਚ ਪਾੜ ਪੈਣ ਤੋਂ ਬਾਅਦ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਇੰਦਰਪੁਰ, ਟਿੱਬੀ, ਸ਼ੇਖਮਾਂਗਾ, ਭਰੋਆਣਾ, ਤੱਕਿਆ ਆਦਿ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ ‘ਚ ਡੁੱਬ ਗਈ। ਘਟਨਾ ਤੋਂ ਬਾਅਦ ਐੱਨ। ਡੀ। ਆਰ। ਐੱਫ। ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਹੋਈਆਂ ਹਨ।

Real Estate