ਅੰਦਾਜ਼ੇ ਮੁਤਾਬਕ 1700 ਕਰੋੜ ਤੋਂ ਵੱਧ ਦਾ ਹੋਇਆ ਨੁਕਸਾਨ

1180

ਪੰਜਾਬ ਵਿੱਚ ਹੜ੍ਹਾਂ ਕਾਰਨ ਮੋਟੇ ਅੰਦਾਜ਼ੇ ਮੁਤਾਬਕ 1700 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਤਕਰੀਬਨ 750 ਕਰੋੜ ਰੁਪਏ ਦੀ ਫਸਲ ਤਬਾਹ ਹੋਈ ਹੈ। ਪੰਜਾਬ ਸਰਕਾਰ ਵੱਲੋਂ ਪੂਰੇ ਨੁਕਸਾਨ ਦੀ ਸੂਚੀ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ। ਅਜੇ ਤੱਕ ਕੇਂਦਰ ਸਰਕਾਰ ਨੇ ਪੰਜਾਬ ਨੂੰ ਕਿਸੇ ਰਾਹਤ ਰਾਸ਼ੀ ਦਾ ਐਲਾਨ ਨਹੀਂ ਕੀਤਾ। ਮੀਂਹ ਤੇ ਭਾਖੜਾ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ਤੇ ਉਸ ਨਾਲ ਜੁੜੇ ਨਦੀ-ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਾਰਨ ਕਈ ਇਲਾਕਿਆਂ ਜਿਨ੍ਹਾਂ ਵਿੱਚ ਲੁਧਿਆਣਾ, ਜਲੰਧਰ, ਫਿਰੋਜ਼ਪੁਰ ਤੇ ਰੂਪਨਗਰ ਸ਼ਾਮਲ ਹਨ ਵਿੱਚ ਫਸਲਾਂ ਖਾਸਕਰ ਝੋਨੇ ਦੀ ਫਸਲ ਤੇ ਨੀਵੇਂ ਇਲਾਕਿਆਂ ਵਿਚਲੇ ਘਰਾਂ ਨੂੰ ਨੁਕਸਾਨ ਪੁੱਜਿਆ ਹੈ। ਖੇਤਾਂ ਵਿੱਚ ਪਾਣੀ ਭਰਨ ਕਾਰਨ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਹੈ। ਇਸ ਦੇ ਨਾਲ ਹੀ ਧਰਤੀ ਉਪਰਲੀ ਮਿੱਟੀ ਵੀ ਖੁਰ ਗਈ ਹੈ ਜਿਸ ਕਾਰਨ ਖੇਤੀ ਖੇਤਰ ਨੂੰ ਅੱਗੇ ਵੀ ਨੁਕਸਾਨ ਝੱਲਣਾ ਪਵੇਗਾ। ਕਿਸਾਨ ਜਿਨ੍ਹਾਂ ਦੀ ਫਸਲ ਤੇ ਪਸ਼ੂਧਨ ਨੂੰ ਨੁਕਸਾਨ ਪੁੱਜਿਆ ਹੈ, ਨੂੰ ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Real Estate