ਗ੍ਰਿਫਤਾਰ ਕੀਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਜਲਦ ਕੀਤਾ ਜਾਵੇਗਾ ਅਦਾਲਤ ‘ਚ ਪੇਸ਼

877

ਸਾਬਕਾ ਕੇਂਦਰੀ ਵਿੱਤ ਮੰਤਰੀ ਪੀ। ਚਿਦੰਬਰਮ ਨੂੰ ਸੀਬੀਆਈ ਨੇ ਆਈਐਨਐਕਸ ਮੀਡੀਆ ਮਾਮਲੇ ਚ ਬੁੱਧਵਾਰ ਦੇਰ ਰਾਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।ਚਿਦੰਬਰਮ ਨੂੰ ਉਨ੍ਹਾਂ ਦੇ ਘਰੋਂ ਛਾਪੇਮਾਰੀ ਦੌਰਾਨ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਜਾਣ ਤੋਂ ਪਹਿਲਾਂ ਸੀਬੀਆਈ ਨੇ ਪੀ ਚਿਦੰਬਰਮ ਨੂੰ ਜੋਰਬਾਗ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਹਾਲਾਂਕਿ, ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਉਨ੍ਹਾਂ ਨੂੰ ਹਿਰਾਸਤ ਚ ਲੈਣ ਲਈ ਬਹੁਤ ਕੋਸ਼ਿਸ਼ ਕਰਨੀ ਪਈ। ਦੱਸਿਆ ਜਾ ਰਿਹਾ ਹੈ ਕਿ ਪੀ ਚਿਦੰਬਰਮ ਨੂੰ ਅੱਜ ਵੀਰਵਾਰ ਨੂੰ ਸੀਬੀਆਈ ਰੌਸ ਐਵੀਨਿਊ ਕੋਰਟ ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚਿਦੰਬਰਮ ਲਗਭਗ 27 ਘੰਟੇ ਤਕ ਮੀਡੀਆ ਅਤੇ ਜਾਂਚ ਏਜੰਸੀਆਂ ਦੀ ਨਜ਼ਰ ਤੋਂ ਦੂਰ ਰਹੇ। ਸ਼ਾਮ ਲਗਭਗ 8 ਵਜੇ ਚਿਦੰਬਰਮ ਸਿੱਧੇ ਕਾਂਗਰਸ ਦੇ ਮੁੱਖ ਦਫਤਰ ਪਹੁੰਚੇ ਤੇ ਉਥੇ ਪ੍ਰੈਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ।

Real Estate