ਚਿਦੰਬਰਮ 26 ਅਗਸਤ ਤੱਕ ਰਿਮਾਂਡ ਤੇ

ਆਈ ਐਨ ਐਕਸ ਮੀਡੀਆ ਕੇਸ ਵਿੱਚ ਤਕਰੀਬਨ ਡੇਢ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਸੀਬੀਆਈ ਅਦਾਲਤ ਨੇ ਚਿਦੰਬਰਮ ਦੀ ਹਿਰਾਸਤ ਬਾਰੇ ਆਪਣਾ ਫ਼ੈਸਲਾ ਸੁਣਵਾਇਆ ਦਿੱਤਾ। ਆਈ ਐਨ ਐਕਸ ਮੀਡੀਆ ਕੇਸ ਵਿੱਚ ਸੀਬੀਆਈ ਅਦਾਲਤ ਨੇ ਪੀ ਚਿਦੰਬਰਮ ਨੂੰ 26 ਅਗਸਤ ਤੱਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਇਸ ਤੋਂ ਪਹਿਲਾਂ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਵੀਰਵਾਰ ਨੂੰ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇੱਥੇ ਸੀਬੀਆਈ ਨੇ ਪੀ ਚਿਦੰਬਰਮ ਦਾ 5 ਦਿਨਾਂ ਦਾ ਰਿਮਾਂਡ ਮੰਗਿਆ। ਚਿਦੰਬਰਮ ਦੇ ਵਕੀਲਾਂ ਨੇ ਵੀ ਆਪਣੀਆਂ ਦਲੀਲਾਂ ਦਿੱਤੀਆਂ ਅਤੇ ਸੀਬੀਆਈ ਦੇ ਇਰਾਦੇ ‘ਤੇ ਸਵਾਲ ਖੜੇ ਕੀਤੇ।ਕਪਿਲ ਸਿੱਬਲ, ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਸੀਬੀਆਈ ਨੇ ਚਿਦੰਬਰਮ ਨੂੰ ਸਿਰਫ 12 ਪ੍ਰਸ਼ਨ ਪੁੱਛੇ। ਚਿਦੰਬਰਮ ਇਨ੍ਹਾਂ ਵਿੱਚੋਂ ਛੇ ਉੱਤੇ ਪਹਿਲਾਂ ਹੀ ਜਵਾਬ ਦੇ ਚੁੱਕੇ ਹਨ। ਅਦਾਲਤ ਨੇ ਦੋਵਾਂ ਪੱਖਾਂ ਦੀ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।ਸੀਬੀਆਈ ਨੇ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਵੀਰਵਾਰ ਨੂੰ ਕਾਂਗਰਸ ਨੇਤਾ ਪੀ ਚਿਦੰਬਰਮ ਨੂੰ ਦਿੱਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਅਤੇ ‘ਵੱਡੀ ਸਾਜਿਸ਼’ ਦਾ ਖੁਲਾਸਾ ਕਰਨ ਲਈ ਉਨ੍ਹਾਂ ਤੋਂ ਪੁੱਛਗਿੱਛ ਲਈ ਪੰਜ ਦਿਨਾਂ ਦੀ ਹਿਰਾਸਤ ਮੰਗੀ। ਸਾਬਕਾ ਵਿੱਤ ਮੰਤਰੀ ਚਿਦੰਬਰਮ ਨੂੰ ਬੁੱਧਵਾਰ ਰਾਤ ਜੋਰਬਾਗ਼ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Real Estate