ਅਰੁਣ ਜੇਟਲੀ ਦਾ ਦੇਹਾਂਤ

1350

ਭਾਰਤ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦਾ ਅੱਜ ਦੁਪਹਿਰ 12:07 ਵਜੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼ ਵਿੱਚ ਦੇਹਾਂਤ ਹੋ ਗਿਆ । ਸਾਹ ਲੈਣ ਵਿੱਚ ਤੇ ਹੋਰ ਕਈ ਕਿਸਮ ਦੀਆਂ ਗੜਬੜੀਆਂ ਦੇ ਚੱਲਦਿਆਂ ਬੀਤੀ 9 ਅਗਸਤ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਏਮਸ ਵੱਲੋਂ ਵੀ ਉਨ੍ਹਾਂ ਦੀ ਸਿਹਤ ਬਾਰੇ ਕੋਈ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਸੀ। ਉਨ੍ਹਾ ਦੇ ਦੇਹਾਂਤ ’ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
28 ਦਸੰਬਰ, 1952 ਨੂੰ ਜਨਮੇ ਅਰੁਣ ਜੇਟਲੀ ਪਹਿਲਾਂ ਅਟਲ ਬਿਹਾਰੀ ਵਾਜਪੇਈ ਦੀ ਸਰਕਾਰ ਵਿੱਚ ਦੇਸ਼ ਦੇ ਰੱਖਿਆ, ਕਾਰਪੋਰੇਟ ਮਾਮਲੇ, ਵਣਜ ਤੇ ਉਦਯੋਗ ਅਤੇ ਕਾਨੂੰਨ ਅਤੇ ਨਿਆਂ ਮੰਤਰੀ ਵੀ ਚੁੱਕੇ ਸਨ। ਸਾਲ 2009 ਤੋਂ ਲੈ ਕੇ 2014 ਦੌਰਾਨ ਉਨ੍ਹਾਂ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਵੀ ਨਿਭਾਈ। ਜੇਟਲੀ ਕਿੱਤੇ ਵਜੋਂ ਵਕੀਲ ਸਨ ਤੇ ਉਹ ਭਾਰਤੀ ਸੁਪਰੀਮ ਕੋਰਟ ਵਿੱਚ ਵਕਾਲਤ ਕਰਦੇ ਰਹੇ ਹਨ। ਇਸ ਸਾਲ ਉਨ੍ਹਾਂ ਸਿਹਤ ਕਾਰਨਾਂ ਕਰ ਕੇ ਮੋਦੀ ਕੈਬਿਨੇਟ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਸੀ। ਇਸੇ ਲਈ ਉਨਾਂ ਨੇ ਲੋਕ ਸਭਾ ਚੋਣ ਵੀ ਨਹੀਂ ਲੜੀ ਸੀ।
2014 ‘ਚ ਉਹ ਅੰਮ੍ਰਿਤਸਰ ਲੋਕ ਸਭਾ ਸੀਟ ਕੈਪਟਨ ਅਮਰਿੰਸਰ ਸਿੰਘ ਤੋਂ ਹਾਰ ਗਏ ਸਨ।

Real Estate