ਕੇਂਦਰ ਸਰਕਾਰ ਵੱਲੋਂ ਗਠਿਤ ਕੀਤੇ ਟ੍ਰਿਬਿਊਨਲ ਨੇ ਸਿੱਖਜ਼ ਫਾਰ ਜਸਟਿਸ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

1109

ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨਾਂ ਵਿੱਚ ਗਠਿਤ ਕੀਤੇ ਟ੍ਰਿਬਿਊਨਲ ਵੱਲੋਂ ਸਿੱਖਜ਼ ਫਾਰ ਜਸਟਿਸ (ਐਸਐਫਜੇ) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਕੇਂਦਰ ਸਰਕਾਰ ਨੇ ਐਸਐਫਜੇ ਨੂੰ ਗ਼ੈਰਕਾਨੂੰਨੀ ਐਸੋਸੀਏਸ਼ਨ ਐਲਾਨਿਆ ਸੀ ਅਤੇ 10 ਜੁਲਾਈ, 2019 ਨੂੰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਐਸਐਫਜੇ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਇਸ ਸੰਗਠਨ ਨੂੰ ਕਿਉਂ ਨਾ ਗ਼ੈਰਕਾਨੂੰਨੀ ਘੋਸ਼ਿਤ ਕਰ ਦਿੱਤਾ ਜਾਵੇ ਅਤੇ ਕਿਉਂ ਨਾ ਇਸ ਬਾਰੇ ਫੈਸਲਾ ਕਰਦਿਆਂ ਸਰਕਾਰ ਦੇ ਇਸ ਸਬੰਧੀ ਐਲਾਨ ਦੀ ਪੁਸ਼ਟੀ ਕਰ ਦਿੱਤੀ ਜਾਵੇ। ਐਸਐਫਜੇ ਨੂੰ ਇਸ ਨੋਟਿਸ ਦੇ ਤਾਮੀਲ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਨੂੰ ਕਿਹਾ ਗਿਆ ਹੈ। ਸੰਗਠਨ ਨੂੰ ਆਪਣੇ ਇਤਰਾਜ਼/ ਜਵਾਬਦਾਅਵਾ ਅਗਲੀ ਪੇਸ਼ੀ ਤੋਂ ਪਹਿਲਾਂ ਕਮਰਾ ਨੰਬਰ-104, ਪਹਿਲੀ ਮੰਜ਼ਿਲ, ਏ ਬਲਾਕ, ਦਿੱਲੀ ਹਾਈ ਕੋਰਟ, ਸ਼ੇਰ ਸ਼ਾਹ ਮਾਰਗ, ਨਵੀਂ ਦਿੱਲੀ ਵਿਖੇ ਦਾਖਲ ਕਰਨ ਲਈ ਕਿਹਾ ਗਿਆ ਹੈ।
ਕੇਂਦਰ ਸਰਕਾਰ ਨੇ 7 ਅਗਸਤ, 2019 ਨੂੰ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਡੀ।ਐਨ ਪਟੇਲ ਦੀ ਅਗਵਾਈ ਵਿੱਚ ਇਸ ਟ੍ਰਿਬੀਊਨਲ ਦਾ ਗਠਨ ਕੀਤਾ ਸੀ, ਜਿਸ ਨੇ ਫ਼ੈਸਲਾ ਕਰਨਾ ਹੈ ਕਿ ਐਸਐਫਜੇ ਨੂੰ ਗ਼ੈਰਕਾਨੂੰਨੀ ਸੰਗਠਨ ਐਲਾਨਣ ਲਈ ਕੀ ਢੁਕਵੇਂ ਕਾਰਨ ਮੌਜੂਦ ਹਨ।

Real Estate