ਹੜ੍ਹ ਪੀੜਤ ਕਿਸਾਨਾਂ ਨੂੰ ਮੁਫ਼ਤ ਮਿਲੇਗਾ ਕਣਕ ਦਾ ਬੀਜ

ਪੰਜਾਬ ਵੱਡੇ ਇਲਾਕੇ ‘ਚ ਹੜ੍ਹਾਂ ਦਾ ਕਹਿਰ ਜਾਰੀ ਹੈ । ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਗਾਮੀ ਹਾੜ੍ਹੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਅੱਜ ਸਬ-ਡਿਵੀਜ਼ਨ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਗਿਰਦਾਵਰੀ ਤੋਂ ਬਾਅਦ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਇਆ ਜਾਵੇਗਾ, ਇਸ ਲਈ ਬੇਨਤੀ ਪੱਤਰ ਦੇਣ ਦੀ ਲੋੜ ਨਹੀਂ ਹੋਵੇਗੀ। ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਸਕੱਤਰ ਖੇਤੀਬਾੜੀ ਕਾਹਨ ਸਿੰਘ ਪੰਨੂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ।

Real Estate