ਬਹਿਰੀਨ ਛੱਡੇਗਾ 250 ਭਾਰਤੀ ਕੈਦੀ

1636

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ ਦੌਰਾਨ ਬਹਿਰੀਨ ਸਰਕਾਰ ਨੇ ਸਦਭਾਵਨਾ ਵਜੋਂ 250 ਭਾਰਤੀ ਕੈਦੀਆਂ ਦੀ ਸਜ਼ਾ ਮੁਆਫ ਕਰ ਦਿੱਤੀ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਬਹਿਰੀਨ ਦੇ ਸ਼ਾਹ ਅਤੇ ਪੂਰੇ ਸ਼ਾਹੀ ਪਰਿਵਾਰ ਦੇ ਇਸ ਫ਼ੈਸਲੇ ਲਈ ਧੰਨਵਾਦ ਕੀਤਾ। ਸਰਕਾਰੀ ਅੰਕੜਿਆਂ ਅਨੁਸਾਰ ਵਿਦੇਸ਼ਾਂ ਦੀਆਂ ਵੱਖ-ਵੱਖ ਜ਼ੇਲ੍ਹਾਂ ‘ਚ 8,189 ਭਾਰਤੀ ਬੰਦ ਹਨ, ਜਿਨ੍ਹਾਂ ਵਿਚੋਂ 1,811 ਸਾਊਦੀ ਅਰਬ ਅਤੇ ਯੂਏਈ ਵਿੱਚ 1,392 ਕੈਦੀ ਬੰਦ ਹਨ। ਪਰ ਹਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਬਹਿਰੀਨ ਦੀਆਂ ਜ਼ੇਲ੍ਹਾਂ ਵਿੱਚ ਕਿੰਨੇ ਭਾਰਤੀ ਬੰਦ ਹਨ।

Real Estate