ਪੰਜਾਬ ਦੀਆਂ ਆਉਣ ਵਾਲੀਆਂ ਜਿਮਨੀ ਚੋਣਾਂ ਤੇ ਆਪ ਪਾਰਟੀ ਦਾ ਫੈਸਲਾ

ਪੰਜਾਬ ਦੀਆਂ ਆਉਣ ਵਾਲੇ ਸਮੇਂ ਹੋਣ ਵਾਲੀਆਂ ਸਾਰੀਆਂ ਜ਼ਿਮਨੀ ਚੋਣਾਂ ਆਮ ਆਦਮੀ ਪਾਰਟੀ ਲੜੇਗੀ। ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਬੁੱਧਵਾਰ ਸ਼ਾਮੀ ਹੋਈ ਕੋਰ ਕਮੇਟੀ ਕਮੇਟੀ ਦੀ ਬੈਠਕ ਦੌਰਾਨ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ। ਭਗਵੰਤ ਨੇ ਕਿਹਾ ਹੈ ਕਿ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆਂ ਜ਼ਿਮਨੀ ਚੋਣਾਂ ਲਈ ਤਿਆਰੀ ਬੈਠਕਾਂ ਅਤੇ ਉਮੀਦਵਾਰਾਂ ਦੀ ਚੋਣ ਲਈ ਵਿਧਾਇਕਾਂ ਅਤੇ ਸੀਨੀਅਰ ਲੀਡਰਾਂ ‘ਤੇ ਆਧਾਰਿਤ ਕਮੇਟੀਆਂ ਗਠਿਤ ਕਰ ਦਿੱਤੀਆਂ ਹਨ। ਭਗਵੰਤ ਨੇ ਕਿਹਾ ਕਿ ਕੋਰ ਕਮੇਟੀ ‘ਚ ਪਾਰਟੀ ਦੀ ਮਜ਼ਬੂਤੀ, ਹੜ੍ਹਾਂ ਆਵਾਰਾ ਪਸ਼ੂਆਂ-ਕੁੱਤਿਆਂ ਅਤੇ ਨਸ਼ਿਆਂ ਦੀ ਸਮੱਸਿਆਵਾਂ ‘ਤੇ ਵਿਚਾਰ ਚਰਚਾ ਕੀਤੀ। ਬਿਜਲੀ ਮੋਰਚੇ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਪਾਰਟੀ ‘ਚ ਅਨੁਸ਼ਾਸਨ ‘ਤੇ ਵਿਚਾਰ ਚਰਚਾ ਕੀਤਾ ਅਤੇ ਫ਼ੈਸਲਾ ਲਿਆ ਕਿ ਮੀਡੀਆ, ਸੋਸ਼ਲ ਮੀਡੀਆ ਸਮੇਤ ਹਰ ਪੱਧਰ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਟਿੱਪਣੀਆਂ ਦਾ ਸਖ਼ਤ ਨੋਟਿਸ ਲਿਆ ਜਾਵੇਗਾ।

Real Estate