ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਨਜਦੀਕੀ ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਦਾ ਦੇਹਾਂਤ

994

ਆਜ਼ਾਦ ਹਿੰਦ ਫੌਜ਼ ਦੇ ਪ੍ਰਮੁੱਖ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਨਜਦੀਕੀ ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਜੋ ਕਿ ਉਨ੍ਹਾਂ ਦੇ ਡਰਾਈਵਰ ਵੀ ਸਨ, ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 97 ਸਾਲਾਂ ਦੇ ਸਨ। ਸੰਗਰੂਰ ਦੇ ਗੁਰਦੁਆਰਾ ਸਿੰਘ ਸਭਾ ਵਾਲੀ ਗਲੀ ਚ ਰਹਿਣ ਵਾਲੇ ਗੁਰਦਿਆਲ ਸਿੰਘ ਵੀਰਵਾਰ ਨੂੰ ਸਵੇਰੇ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ। ਪਰਿਵਾਰ ਅਨੁਸਾਰ ਉਸ ਨੂੰ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਸੀ। ਉਨ੍ਹਾਂ ਨੂੰ ਰਾਸ਼ਟਰਪਤੀ ਦੁਆਰਾ 9 ਅਗਸਤ ਨੂੰ ਸਨਮਾਨਤ ਕੀਤਾ ਗਿਆ ਸੀ। ਉਹ ਨੇਤਾਜੀ ਸੁਭਾਸ਼ ਚੰਦਰ ਬੋਸ ਦੀਆਂ ਦਲੀਲਾਂ ਤੋਂ ਇੰਨੇ ਪ੍ਰਭਾਵਤ ਹੋਏ ਕਿ ਉਨ੍ਹਾਂ ਨੂੰ ਇੰਡੀਅਨ ਨੈਸ਼ਨਲ ਆਰਮੀ ਚ ਭਰਤੀ ਹੋ ਗਏ ਸਨ। ਆਜ਼ਾਦੀ ਤੋਂ ਬਾਅਦ ਉਨ੍ਹਾਂ ਨੇ 1960 ਤੋਂ 1993 ਤੱਕ ਇੱਕ ਪ੍ਰਾਈਵੇਟ ਬੱਸ ਦੀ ਡਰਾਇਵਰੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸੰਗਰੂਰ ਬੱਸ ਅੱਡੇ ‘ਤੇ ਹਾਕਾਰ ਦਾ ਕੰਮ ਵੀ ਕੀਤਾ। ਫਰੀਡਮ ਫਾਈਟਰ ਉੱਤਰਾਧਿਕਾਰੀ ਜੱਥੇਬੰਦੀ ਦੇ ਸੂਬਾਈ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਉਨ੍ਹਾਂ ਦੇ ਘਰ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਵੰਡਾਇਆ। ਜੱਥੇਬੰਦੀ ਦੇ ਆਗੂ ਮੇਜਰ ਸਿੰਘ ਬਰਨਾਲਾ ਸੂਬਾ ਸਕੱਤਰ, ਭਰਤ ਸਿੰਘ, ਸੂਬਾਈ ਖਜ਼ਾਨਚੀ, ਗੁਰਇੰਦਰਪਾਲ ਸਿੰਘ ਜ਼ਿਲ੍ਹਾ ਸਕੱਤਰ, ਸਿਆਸਤ ਸਿੰਘ ਵੀ ਸੋਗ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਗਏ। ਗੁਰਦਿਆਲ ਸਿੰਘ ਦਾ ਅੰਤਮ ਸਸਕਾਰ 30 ਅਗਸਤ ਨੂੰ ਉਭਾਵਾਲ ਰੋਡ, ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Real Estate