ਪਾਕਿਸਤਾਨ ਵਿਚ ਸਿੱਖ ਲੜਕੀ ਨੂੰ ਜਬਰੀ ਇਸਲਾਮ ਕਬੂਲ ਕਰਾਉਣ ਦਾ ਚੜ੍ਹਦੇ ਪੰਜਾਬ ਵਿੱਚੋਂ ਵਿਰੋਧ

1314

ਪਾਕਿਸਤਾਨ ਵਿਚ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਹੋਈ ਸਿੱਖ ਲੜਕੀ ਨੂੰ ਜਬਰੀ ਇਸਲਾਮ ਕਬੂਲ ਕਰਾਉਣ ਦੀ ਖਬਰ ਆ ਰਹੀ ਹੈ। ਪਾਕਿਸਤਾਨ ਵਿਚ ਸਿੱਖ ਲੜਕੀ ਨੂੰ ਕਥਿਤ ਤੌਰ ਉਤੇ ਅਗਵਾ ਕਰਕੇ ਉਸਦੇ ਧਰਮ ਤਬਦੀਲ ਕਰਵਾ ਦਿੱਤਾ ਹੈ। ਸਿੱਖ ਲੜਕੀ ਦੇ ਪਰਿਵਾਰ ਨੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਇਨਸਾਫ ਲਈ ਮਦਦ ਮੰਗੀ ਹੈ।ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ ਦੇ ਨੇੜੇ ਇਕ ਗ੍ਰੰਥੀ ਦੀ ਧੀ ਨੂੰ ਜਬਰੀ ਇਸਲਾਮ ਧਰਮ ਕੁਬੂਲ ਕਰਵਾ ਦਿੱਤਾ ਗਿਆ ਹੈ। ਨਨਕਾਣਾ ਸਾਹਿਬ ਜ਼ਿਲ੍ਹੇ ‘ਚ ਇੱਕ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਦੇ ਮਾਮਲੇ ‘ਚ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਾਰ ਨੇ ਜਾਂਚ ਦੇ ਹੁਕਮ ਦਿੱਤੇ।ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਅਤੇ ਸੂਬਾ ਵਿਧਾਨ ਸਭਾ ਦੇ ਮੈਂਬਰ ਮਹਿੰਦਰਪਾਲ ਸਿੰਘ ਅੱਜ ਲਾਹੌਰ ਤੋਂ ਨਨਕਾਣਾ ਸਾਹਿਬ ਜਾ ਰਹੇ ਹਨ। ਇੱਥੇ ਉਹ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਮੁਸਲਮਾਨ ਬਣਾਈ ਗਈ ਸਿੱਖ ਲੜਕੀ ਅਤੇ ਮੁਸਲਮਾਨ ਲੜਕੇ ਨਾਲ ਮੁਲਾਕਾਤ ਕਰਨਗੇ।
ਚੜ੍ਹਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕੋਲੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸੰਬੰਧੀ ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਇਹ ਘਟਨਾ ਹੈਰਾਨ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਉਨ੍ਹਾਂ ਨੇ ਪਾਕਿਸਤਾਨੀ ਪ੍ਰਧਾਨ ਇਮਰਾਨ ਖ਼ਾਨ ਨਾਲ ਗੱਲ ਕੀਤੀ ਹੈ। ਉੱਥੇ ਹੀ ਇਸ ਮਾਮਲੇ ‘ਚ ਕੈਪਟਨ ਨੇ ਵਿਦੇਸ਼ ਮੰਤਰੀ ਐੱਸ। ਜੈਸ਼ੰਕਰ ਕੋਲ ਵੀ ਅਪੀਲ ਕੀਤੀ ਹੈ ਕਿ ਉਹ ਮਾਮਲੇ ਨੂੰ ਆਪਣੇ ਪਾਕਿਸਤਾਨੀ ਹਮਰੁਤਬਾ ਦੇ ਸਾਹਮਣੇ ਜ਼ਰੂਰ ਚੁੱਕਣ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਾਮਲੇ ਨੂੰ ਪਾਕਿਸਤਾਨ ਦੇ ਹਾਈ ਕਮਿਸ਼ਨਰ ਕੋਲ ਚੁੱਕਣ।

Real Estate