ਪਾਕਿ ਜੇਲ੍ਹ ’ਚ ਕੁਲਭੂਸ਼ਣ ਜਾਧਵ ਨੂੰ ਮਿਲੇ ਭਾਰਤੀ ਅਧਿਕਾਰੀ

1039

ਅੱਜ ਸੋਮਵਾਰ ਪਾਕਿਸਤਾਨ ’ਚ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੇ ਜੇਲ੍ਹ ਵਿੱਚ ਬੰਦ ਭਾਰਤੀ ਨਾਗਰਿਕ ਕੂਲਭੂਸ਼ਣ ਜਾਧਵ ਨਾਲ ਮੁਲਾਕਾਤ ਕੀਤੀ। ਪਾਕਿਸਤਾਨ ਸਰਕਾਰ ਦਾ ਦਾਅਵਾ ਹੈ ਕਿ ਜਾਧਵ ਨੂੰ ਮਾਰਚ 2016 ਦੌਰਾਨ ਪਾਕਿਸਤਾਨੀ ਸੂਬੇ ਬਲੋਚਿਸਤਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਸ੍ਰੀ ਜਾਧਵ ਨੂੰ ਈਰਾਨ ਦੀ ਬੰਦਰਗਾਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਦੀ ਉਸ ਪੇਸ਼ਕਸ਼ ਨੂੰ ਪ੍ਰਵਾਨ ਕਰ ਲਿਆ ਸੀ; ਜਿਸ ਵਿੱਚ ਉਸ ਨੇ ਪਾਕਿਸਤਾਨੀ ਜੇਲ੍ਹ ਵਿੱਚ ਕੈਦ ਭਾਰਤੀ ਨਾਗਰਿਕ ਤੇ ਭਾਰਤੀ ਸਮੁੰਦਰੀ ਫ਼ੌਜ ਦੇ ਸਾਬਕਾ ਅਧਿਕਜਰੀ ਕੁਲਭੂਸ਼ਣ ਜਾਧਵ ਨਾਲ ਭਾਰਤੀ ਅਧਿਕਾਰੀਆਂ ਦੀ ਮੁਲਾਕਾਤ ਕਰਵਾਉਣ ਦੀ ਗੱਲ ਕੀਤੀ ਸੀ।
ਪਾਕਿਤਸਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਸਲ ਨੇ ਪਹਿਲਾਂ ਕਿਹਾ ਸੀ ਕਿ 49 ਸਾਲਾ ਜਾਧਵ ਨੂੰ ਵੀਐਨਾ ਸੰਧੀ, ਕੌਮਾਂਤਰੀ ਅਦਾਲਤ ਦੇ ਫ਼ੈਸਲੇ ਤੇ ਪਾਕਿਸਤਾਨੀ ਕਾਨੂੰਨ ਅਧੀਨ ਸੋਮਵਾਰ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਜਾਧਵ ਨੂੰ ਬਾਸ਼ਰਤ ਪਹੁੰਚ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਸੀ। ਆਜ਼ਾਦ ਤੇ ਪ੍ਰਭੂਸੱਤਾ–ਸੰਪੰਨ ਦੇਸ਼ਾਂ ਵਿਚਾਲੇ ਆਪਸੀ ਕੂਟਨੀਤਕ ਸਬੰਧਾਂ ਨੂੰ ਲੈ ਕੇ ਸਭ ਤੋਂ ਪਹਿਲਾਂ 1961 ’ਚ ਵੀਐਨਾ ਸੰਮੇਲਨ ਹੋਇਆ ਸੀ। ਇਸ ਅਧੀਨ ਇੱਕ ਅਜਿਹੀ ਕੌਮਾਂਤਰੀ ਸੰਧੀ ਦੀ ਵਿਵਸਥਾ ਰੱਖੀ ਗਈ ਸੀ; ਜਿਸ ਵਿੱਚ ਕੂਟਨੀਤਕਾਂ ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਗਏ ਸਨ। ਇਸ ਦੇ ਆਧਾਰ ਉੱਤੇ ਹੀ ਕੂਟਨੀਤਕਾਂ ਦੀ ਸੁਰੱਖਿਆ ਲਈ ਕੌਮਾਂਤਰੀ ਕਾਨੂੰਨਾਂ ਦੀ ਵਿਵਸਥਾ ਕੀਤੀ ਗਈ ਸੀ।

Real Estate