ਸੰਸਦ ਭਵਨ ਵਿੱਚ ਦਾਖਲ ਹੁੰਦਾ ਡੇਰਾ ਸਿਰਸਾ ਦਾ ਪ੍ਰੇਮੀ ਚਾਕੂ ਸਮੇਤ ਗ੍ਰਿਫਤਾਰ

1185

ਦਿੱਲੀ ਸਥਿਤ ਸੰਸਦ ਭਵਨ ਕੰਪਲੈਕਸ ਵਿੱਚ ਸੋਮਵਾਰ ਨੂੰ ਇੱਕ ਸ਼ੱਕੀ ਵਿਅਕਤੀ ਨੇ ਚਾਕੂ ਸਮੇਤ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤੇ ਫੜ੍ਹਿਆ ਗਿਆ। ਦੋਸ਼ੀ ਮੋਟਰਸਾਈਕਲ ‘ਤੇ ਸੰਸਦ ਪੁੱਜਾ ਸੀ ਤੇ ਜਾਂਚ ਦੌਰਾਨ ਪਤਾ ਚੱਲਿਆ ਕਿ ਉਸ ਦਾ ਨਾਂ ਸਾਗਰ ਇੰਸਾ ਹੈ। ਪੁਲਿਸ ਤੇ ਹੋਰ ਜਾਂਚ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਸਾਗਰ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ ਦਾ ਰਹਿਣ ਵਾਲਾ ਹੈ ਤੇ ਬਲਾਤਕਾਰ ਤੇ ਕਤਲ ਮਾਮਲੇ ‘ਚ ਕੈਦ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਚੇਲਾ ਹੈ। ਖ਼ਬਰਾਂ ਅਨੁਸਾਰ ਸੰਸਦ ਵਿੱਚ ਉਸ ਨੇ ਰਾਮ ਰਹੀਮ ਦੇ ਨਾਅਰੇ ਵੀ ਲਾਏ ਹਨ। ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Real Estate