ਕਰਤਾਰਪੁਰ ਸਾਹਿਬ ਲਾਂਘੇ ਬਾਰੇ ਭਾਰਤ–ਪਾਕਿ ਅੱਜ ਮੁੜ ਅਟਾਰੀ ’ਚ ਹੋਵੇਗੀ ਮੀਟਿੰਗ

955

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸਮਝੌਤੇ ਦੇ ਖਰੜੇ ਅਤੇ ਇਸ ਲਾਂਘੇ ਨੂੰ ਸ਼ੁਰੂ ਕਰਨ ਦੇ ਮਾਮਲੇ ’ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤੀਜੇ ਗੇੜ ਦੀ ਗੱਲਬਾਤ ਅੱਜ ਬੁੱਧਵਾਰ ਨੂੰ ਅਟਾਰੀ ਵਿਖੇ ਹੋਣ ਜਾ ਰਹੀ ਹੈ।ਭਾਰਤੀ ਅਧਿਕਾਰੀ ਅੱਜ ਦੀ ਇਸ ਉੱਚ–ਪੱਧਰੀ ਮੀਟਿੰਗ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਚਲਾਉਣ ਲਈ ਇੱਕ ਸਮਝੌਤੇ ਦੇ ਖਰੜੇ ਵਿੱਚ ਕੁਝ ਕਮੀਆਂ ਦੂਰ ਕਰਨ ਦਾ ਜਤਨ ਕਰਨਗੇ।ਸੂਤਰਾਂ ਮੁਤਾਬਕ ਅੱਜ ਦੀ ਮੀਟਿੰਗ ਦੌਰਾਨ ਕੁਝ ਉਲਝੇ ਵਿਚਾਰਧਾਰਕ ਮੁੱਦੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪ੍ਰਸਤਾਵਿਤ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਦਰਬਾਰ ਸਾਹਿਬ ਗੁਰੂਘਰ ਨੂੰ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਨਾਲ ਜੋੜੇਗਾ ਅਤੇ ਇਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਵੀਜ਼ਾ–ਮੁਕਤ ਆਵਾਜਾਈ ਦੀ ਸਹੂਲਤ ਮਿਲੇਗੀ।ਸ਼ਰਧਾਲੂਆਂ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ 1522 ’ਚ ਸਥਾਪਤ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਸਾਹਿਬ ਜਾਣ ਲਈ ਸਿਰਫ਼ ਇੱਕ ਪਰਮਿਟ ਲੈਣਾ ਹੋਵੇਗਾ।ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਲਗਭਗ ਦੋ ਘੰਟੇ ਚੱਲੀ ਸੀ; ਜਿਸ ਵਿੱਚ ਦੋਵੇਂ ਧਿਰਾਂ ਨੇ ਪ੍ਰਸਤਾਵਿਤ ਕਰਤਾਰਪੁਰ ਲਾਂਘੇ ਦੇ ਤਕਨੀਕੀ ਪੱਖਾਂ ਉੱਤੇ ਚੰਗੀ ਪ੍ਰਗਤੀ ਹੋਣ ਦੀ ਗੱਲ ਆਖੀ ਹੈ।ਚਾਰ ਸਤੰਬਰ ਦੀ ਮੀਟਿੰਗ ਵਿੱਚ ਪਾਕਿਸਤਾਨੀ ਵਫ਼ਦ ਦੀ ਅਗਵਾਈ ਦੱਖਣੀ ਏਸ਼ੀਆ ਤੇ ਸਾਰਕ ਦੇ ਡਾਇਰੈਕਟਰ ਜਨਰਲ ਅਤੇ ਵਿਦੇਸ਼ ਦਫ਼ਤਰ ਦੇ ਬੁਲਾਰੇ ਡਾ। ਮੁਹੰਮਦ ਫ਼ੈਜ਼ਲ ਕਰਨਗੇ।

 

Real Estate