ਪਾਕਿਸਤਾਨ ‘ਚ ਸਿੱਖ ਸ਼ਰਧਾਲੂਆਂ ਨੂੰ ਮਿਲਣਗੇ ਮਲਟੀਪਲ ਤੇ ਆਨ–ਅਰਾਈਵਲ ਵੀਜ਼ੇ

1741

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਸਿੱਖਾਂ ਲਈ ਕਰਤਾਰਪੁਰ ਸਾਹਿਬ ਇੱਕ ‘ਮਦੀਨਾ’ ਹੈ ਤੇ ਨਨਕਾਣਾ ਸਾਹਿਬ ‘ਮੱਕਾ’ ਹੈ। ਉਨ੍ਹਾਂ ਕਿਹਾ ਸਰਕਾਰ ਸਿੱਖ ਸ਼ਰਧਾਲੂਆਂ ਨੂੰ ਮਲਟੀਪਲ ਤੇ ਆੱਨ–ਅਰਾਈਵਲ ਵੀਜ਼ਾ ਜਾਰੀ ਕੀਤੇ ਜਾਣਗੇ। ਉਹ ਸ਼ਰਧਾਲੂ ਭਾਵੇਂ ਭਾਰਤ ਤੋਂ ਆਉਣਾ ਚਾਹੁਣ ਤੇ ਚਾਹੇ ਹੋਰ ਕਿਸੇ ਦੇਸ਼ ਤੋਂ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰਨ ਦੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ‘ਅਸੀਂ ਤੁਹਾਨੂੰ ਹਵਾਈ ਅੱਡੇ ਉੱਤੇ ਵੀਜ਼ੇ ਦੇਵਾਂਗੇ।’ਸਿੱਖ ਸ਼ਰਧਾਲੂਆਂ ਲਈ ਆਪਣੀ ਵੀਜ਼ਾ ਪ੍ਰਣਾਲੀ ਪਾਕਿਸਤਾਨ ਵੱਲੋਂ ਆਉਂਦੀ 30 ਸਤੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਆਉਂਦੀ 12 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾਇਆ ਜਾਣਾ ਹੈ ਉਸ ਸਮੇਂ ਤੱਕ ਭਾਰਤੀ ਸ਼ਰਧਾਲੂਆਂ ਨੂੰ ਉੱਥੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਔਕੜ ਪੇਸ਼ ਨਹੀਂ ਆਵੇਗੀ। ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੇ ਰੋਜ਼ਾਨਾ 5,000 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਣ ਦੀ ਇਜਾਜ਼ਤ ਪਹਿਲਾਂ ਹੀ ਦਿੱਤੀ ਹੋਈ ਹੈ। ਇਸ ਲਾਂਘੇ ਰਾਹੀਂ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦਾ ਸ਼ਹਿਰ ਡੇਰਾ ਬਾਬਾ ਨਾਨਕ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਸਥਿਤ ਕਰਤਾਰਪੁਰ ਸਾਹਿਬ ਨਾਲ ਜੁੜ ਜਾਵੇਗਾ।

Real Estate