ਅਲਕਾ ਲਾਂਬਾ ਆਪ ਤੋਂ ਲਾਂਭੇ

1357

ਆਮ ਆਦਮੀ ਪਾਰਟੀ (ਆਪ) ਦੇ ਬਾਗ਼ੀ ਆਗੂ ਤੇ ਦਿੱਲੀ ਦੇ ਚਾਂਦਨੀ ਚੌਕ ਹਲਕੇ ਦੀ ਵਿਧਾਇਕਾ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਨੂੰ ਸਦਾ ਲਈ ਅਲਵਿਦਾ ਆਖ ਦਿੱਤਾ ਹੈ।ਅਲਕਾ ਲਾਂਬਾ ਨੇ ਆਪਣੇ ਅਧਿਕਾਰਤ ਟਵਿਟਰ ਅਕਾਊਂਟ ਉੱਤੇ ਟਵੀਟ ਕਰ ਕੇ ਦੱਸਿਆ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਦਿੱਤਾ ਹੈ।ਹੁਣ ਅਜਿਹੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਉਹ ਛੇਤੀ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।ਪਿਛਲੇ ਹਫ਼ਤੇ ਹੀ ਉਹ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਮਿਲੇ ਸਨ।ਅਲਕਾ ਲਾਂਬਾ ਨੇ ਟਵੀਟ ਕੀਤਾ – ‘ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਵੇਲਾ ਆ ਗਿਆ ਹੈ। ਪਿਛਲੇ ਛੇ ਸਾਲਾਂ ਦੀ ਯਾਤਰਾ ਮੇਰੇ ਲਈ ਵਧੀਆ ਨਸੀਹਤ ਰਹੀ।।’

Real Estate