ਪੰਜਾਬ ਸਰਕਾਰ ਨੇ ਬੈਨ ਕੀਤਾ ਵਿਵਾਦਾਂ ‘ਚ ਆਇਆ ਟੀਵੀ ਸੀਰੀਅਲ

ਪੰਜਾਬ ਸਰਕਾਰ ਵੱਲੋਂ ਟੀਵੀ ਸੀਰੀਅਲ ‘ਰਾਮ ਸੀਆ ਕੇ ਲਵ ਕੁਸ਼’ ਦੇ ਟੈਲੀਕਾਸਟ ਨੂੰ ਬੈਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਿਆਂ ਦੇ ਡੀਸੀਜ਼ ਇਸ ਹੁਕਮ ਨੂੰ ਸੂਬੇ ਭਰ ‘ਚ ਲਾਗੂ ਕਰਵਾਉਣ। ਕਲਰ ਟੀ।ਵੀ। ਤੇ ਵਿਖਾਏ ਜਾਂਦੇ ਸੀਰੀਅਲ ‘ਰਾਮ ਸੀਆ ਕੇ ਲਵ ਕੁਸ਼’ ‘ਚ ਭਗਵਾਨ ਵਾਲਮੀਕਿ ਜੀ ਬਾਰੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਵਿਰੋਧ ਵਿੱਚ ਪੰਜਾਬ ਭਰ ‘ਚ ਵੱਖ ਵੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੇ ਸਬੰਧ ‘ਚ ਵਾਲਮੀਕਿ ਸਮਾਜ ਵੱਲੋਂ ਮੀਟਿੰਗ ਕਰਕੇ 7 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਸੂਬੇ ਦੇ ਸਾਰੇ ਡੀਸੀਜ਼ ਨੂੰ ਇਸ ਸੀਰੀਅਲ ਨੂੰ ਬੰਦ ਕਰਨ ਕਰਵਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਟੀ ਵੀ ਸੀਰੀਅਲ ” ਸੀਆ ਰਾਮ ਕੇ ਲਵ ਕੁਸ਼ ” ਦੇ ਪ੍ਰਸਾਰਣ ਨੂੰ ਬੰਦ ਕਰਨ ਦਾ ਵਾਲਮੀਕਿ ਸਮਾਜ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਸਵਾਗਤ ਕੀਤਾ ਗਿਆ ਹੈ ਪਰ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ 7 ਸਤੰਬਰ ਨੂੰ ਪੰਜਾਬ ਬੰਦ ਤਾਂ ਹੋ ਕੇ ਰਹੇਗਾ ।
ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਨੇ ਸ਼ਹੀਦ ਭਗਤ ਸਿੰਘ ਜ਼ਿਲ੍ਹੇ ’ਚ ਕਲਰ ਟੀ ਵੀ ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਵਾਸਤੇ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰ। 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵੱਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਟੀ ਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਜ਼ਿਲ੍ਹੇ ’ਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੁਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ’ਤੇ ਇੱਕ ਮਹੀਨੇ ਲਈ ਰੋਕ ਲਾਈ ਜਾਂਦੀ ਹੈ।ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਇਸ ਲੜੀਵਾਰ ਦੇ ਪ੍ਰਸਾਰਣ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕਲਰ ਟੀ ਵੀ ਚੈਨਲ ‘ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰ। 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵੱਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ।
ઠਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਇਸ ਟੀ ਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਪਟਿਆਲਾ ਜ਼ਿਲ੍ਹੇ ‘ਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੁਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ‘ਤੇ ਰੋਕ ਲਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਪਟਿਆਲਾ ਜ਼ਿਲ੍ਹੇ ‘ਚ ਇਸ ਲੜੀਵਾਰ ਦੇ ਪ੍ਰਸਾਰਣ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।

Real Estate