ਬੈਂਸ ਤੇ ਹੋਇਆ ਪਰਚਾ

1062

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਬਟਾਲਾ ਬਲਾਸਟ ਨੂੰ ਲੈ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਕਰਨ ਕਰਕੇ ਬੈਂਸ ਖਿਲਾਫ ਬਟਾਲਾ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਬੈਂਸ ਦੀ ਲੰਘੇ ਦਿਨ ਡਿਪਟੀ ਕਮਿਸ਼ਨਰ ਨਾਲ ਤਿੱਖੀ ਨੋਕ-ਝੋਕ ਹੋਈ ਸੀ। ਇਸ ਨੂੰ ਲੈ ਕੇ ਅੱਜ ਬਟਾਲਾ ਦੇ ਐਸਡੀਐਮ ਬਲਬੀਰ ਸਿੰਘ ਦੀ ਸ਼ਿਕਾਇਤ ‘ਤੇ ਬਟਾਲਾ ਸਿਟੀ ਥਾਣੇ ਵਿੱਚ ਸਿਮਰਜੀਤ ਖਿਲਾਫ ਗੈਰ ਜ਼ਮਾਨਤੀ ਧਰਾਵਾਂ 186, 353, 451, 147, 177, 505, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਦੀ ਟੀਮ ਲੁਧਿਆਣਾ ਰਵਾਨਾ ਹੋਣ ਦੀਆਂ ਖ਼ਬਰਾਂ ਤਾਂ ਆਈਆਂ ਪਰ ਇਸ ਦੀ ਪੁਸ਼ਟੀ ਨਹੀਂ ਹੋਈ।

Real Estate