ਕਤਲ ਦੀ ਸਜ਼ਾ ਤੋਂ ਬਚਣ ਲਈ ਪਾਕਿਸਤਾਨ ਤੋਂ ਭੱਜ ਕੇ ਭਾਰਤ ਆਇਆ ਬਲਦੇਵ ਕੁਮਾਰ ?

1183

ਡਾ. ਸੁਰਨ ਸਿੰਘ (52) ਜਿੰਨ੍ਹਾਂ ਦਾ ਸਾਢੇ ਤਿੰਨ ਸਾਲ ਪਹਿਲਾਂ ਪਾਕਿਸਤਾਨੀ ਸੂਬੇ ਖ਼ੈਬਰ ਪਖ਼ਤੂਨਖ਼ਵਾ ’ਚ ਕਤਲ ਕਰ ਦਿੱਤਾ ਗਿਆ ਸੀ ਦੇ ਪੁੱਤਰ ਅਜੇ ਸਿੰਘ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਸੂਬੇ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਦਰਅਸਲ, ਉਨ੍ਹਾਂ ਦੇ ਪਿਤਾ ਦੇ ਕਤਲ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹਨ ਤੇ ਪਾਕਿਸਤਾਨੀ ਅਦਾਲਤ ’ਚ ਕਤਲ ਦੇ ਮਾਮਲੇ ਦੀ ਸੁਣਵਾਈ ਤੇ ਸੰਭਾਵੀ ਸਜ਼ਾ ਤੋਂ ਬਚਣ ਤੇ ਟਲਣ ਲਈ ਬਲਦੇਵ ਕੁਮਾਰ ਦੇਸ਼ ਤੋਂ ਫ਼ਰਾਰ ਹੋ ਗਏ ਹਨ।
ਡਾ. ਸੁਰਨ ਸਿੰਘ ਦਾ ਕਤਲ ਅਪ੍ਰੈਲ 2016 ’ਚ ਖ਼ੈਬਰ ਪਖ਼ਤੂਨਖ਼ਵਾ ਦੇ ਬੁਨੇਰ ਜ਼ਿਲ੍ਹੇ ’ਚ ਹੋਇਆ ਸੀ। ਡਾ. ਸੁਰਨ ਸਿੰਘ ਤਦ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਮੁੱਖ ਮੰਤਰੀ ਦੇ ਘੱਟ–ਗਿਣਤੀਆਂ ਨਾਲ ਸਬੰਧਤ ਮਾਮਲਿਆਂ ਦੇ ਵਿਸ਼ੇਸ਼ ਸਹਾਇਕ ਵੀ ਸਨ ਤੇ ਵਿਧਾਇਕ ਵੀ ਸਨ। ਤਦ ਉਨ੍ਹਾਂ ਦੀ ਕਾਰ ਉੱਤੇ ਘਾਤ ਲਾ ਕੇ ਹਮਲਾ ਕੀਤਾ ਗਿਆ ਸੀ। ਉਹ ਡਾਕਟਰ ਸਨ ਤੇ 2013 ’ਚ ਵਿਧਾਇਕ ਚੁਣੇ ਗਏ ਸਨ।
ਪਾਕਿਸਤਾਨੀ ਸੂਬੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਇਸ ਵੇਲੇ ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ’ਚ ਰਹਿ ਰਹੇ ਹਨ। ਉਨ੍ਹਾਂ ਨੇ ਦੋ ਕੁ ਦਿਨ ਪਹਿਲਾਂ ਭਾਰਤ ਆ ਕੇ ਇੱਥੋਂ ਦੀ ਨਾਗਰਿਕਤਾ ਲੈਣ ਦੀ ਗੱਲ ਕੀਤੀ ਸੀ ਤੇ ਉੱਥੇ ਉਨ੍ਹਾਂ ਸਿੱਖਾਂ ਉੱਤੇ ਭਾਰੀ ਤਸ਼ੱਦਦ ਢਾਹੇ ਜਾਣ ਦੀ ਗੱਲ ਵੀ ਕੀਤੀ ਸੀ।

Real Estate