ਜੰਮੂ ‘ਚ ਵਿੱਚ ਹਥਿਆਰਾਂ ਨਾਲ ਭਰਿਆ ਇੱਕ ਟਰੱਕ ਫੜੇ ਜਾਣ ਦੀਆਂ ਖ਼ਬਰਾਂ

1167

ਜੰਮੂ ਤੇ ਕਸ਼ਮੀਰ ਦੇ ਕਠੂਆ ਵਿੱਚ ਸਰਹੱਦ ਨਾਲ ਲੱਗਦੇ ਲਖਨਪੁਰ ਵਿੱਚ ਹਥਿਆਰਾਂ ਨਾਲ ਭਰਿਆ ਇੱਕ ਟਰੱਕ ਫੜੇ ਜਾਣ ਦੀਆਂ ਖ਼ਬਰਾਂ ਹਨ । ਕਿਹਾ ਜਾ ਰਿਹਾ ਹੈ ਕਿ ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਟਰੱਕ ਪੰਜਾਬ ਤੋਂ ਕਸ਼ਮੀਰ ਘਾਟੀ ਵੱਲ ਜਾ ਰਿਹਾ ਸੀ। ਟਰੱਕ ਵਿੱਚੋਂ ਪੰਜ ਏਕੇ-47 ਰਫ਼ਲਾਂ ਵੀ ਫੜੀਆਂ ਗਈਆਂ ਹਨ। ਲਸ਼ਕਰ-ਏ-ਤੋਇਬਾ ਦੇ ਸੱਤ ਅੱਤਵਾਦੀਆਂ ਦੇ ਕਸ਼ਮੀਰ ਘਾਟੀ ਦੇ ਬਾਂਦੀਪੁਰਾ ਵਿੱਚ ਲੁਕੇ ਹੋਣ ਦੀ ਖ਼ਬਰ ਹੈ। ਇਸ ਦੇ ਮੱਦੇਨਜ਼ਰ ਘਾਟੀ ਦੇ ਸਾਰੇ ਸੁਰੱਖਿਆ ਬਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਅੱਤਵਾਦੀ ਆਤਮਘਾਤੀ ਹਮਲੇ ਦੀ ਫਿਰਾਕ ਵਿਚ ਹਨ।

https://twitter.com/ANI/status/1172032383270342656

Real Estate