ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ 1,400 ਰੁਪਏ ‘ਸਰਵਿਸ ਫ਼ੀਸ’ ਦੇਣੀ ਹੀ ਪਵੇਗੀ

913

ਪਾਕਿਸਤਾਨ ਨੇ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਤੋਂ 1,400 ਰੁਪਏ (20 ਡਾਲਰ) ਵਸੂਲ ਕਰੇਗਾ, ਇਹ ਫ਼ੀਸ ਉਸ ਗੁਰੂਘਰ ਵਿੱਚ ਦਾਖ਼ਲ ਹੋਣ ਲਈ ਨਹੀਂ ਲਵੇਗਾ, ਸਗੋਂ ਇਹ ਸਿਰਫ਼ ‘ਸਰਵਿਸ ਫ਼ੀਸ’ ਹੋਵੇਗੀ । ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ। ਮੁਹੰਮਦ ਫ਼ੈਸਲ ਨੇ ਕਿਹਾ ਕਿ ਪਾਕਿਸਤਾਨ ਨੂੰ ਇਹ ਫ਼ੀਸ ਲੈਣੀ ਹੀ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕਰਦਿਆਂ ਚਿੱਠੀ ਲਿਖੀ ਹੈ। ਕੈਪਟਨ ਨੇ ਪੀਐਮ ਮੋਦੀ ਨੂੰ ਚਿੱਠੀ ਚ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਉਤੇ ਸਰਵਿਸ ਚਾਰਜ ਨਾ ਲਗਾਉਣ ਲਈ ਦਬਾਅ ਪਾਉਣ ਕਿਉਂਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਹ ਵਿੱਤੀ ਬੋਝ ਚੱਲਣ ਦੀ ਸਮਰੱਥਾ ਨਹੀਂ ਰੱਖਦੇ ਹਨ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਸਰਵਿਸ ਚਾਰਜ ਲਗਾਉਣ ਲਈ ਪਾਏ ਜਾ ਰਹੇ ਜ਼ੋਰ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਉਤੇ ਵੱਡਾ ਵਿੱਤੀ ਬੋਝ ਪਵੇਗਾ।

Real Estate