ਹਰਿਆਣਾ ਦੀ ਮਹਿਲਾ ਰੈਸਲਰ ਬਬੀਤਾ ਫੋਗਾਟ ਨੇ ਹਰਿਆਣਾ ਪੁਲਿਸ ਦੇ ਸਬ ਇੰਸਪੈਕਟਰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਦਿਨੀਂ ਬਬੀਤਾ ਫੋਗਾਟ ਅਤੇ ਉਨ੍ਹਾਂ ਦੇ ਪਿਤਾ ਮਹਾਵੀਰ ਫੋਗਾਟ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨਿਤ ਮਹਾਵੀਰ ਫੋਗਾਟ ਇਸ ਸਾਲ ਦੀ ਸ਼ੁਰੂਆਤ ‘ਚ ਅਜੇ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ‘ਚ ਸ਼ਾਮਲ ਹੋਏ ਸਨ।ਹੁਣ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਬਬੀਤਾ ਹਰਿਆਣਾ ਦੀ ਬਾਢੜਾ ਜਾਂ ਚਰਖੀ ਦਾਦਰੀ ਸੀਟ ਤੋਂ ਭਾਜਪਾ ਦੇ ਟਿਕਟ ‘ਤੇ ਵਿਧਾਨ ਸਭਾ ਚੋਣਾਂ ਲੜ ਸਕਦੀ ਹੈ। ਬਬੀਤਾ ਨੇ ਆਪਣੇ ਟਵਿਟਰ ਅਕਾਊਂਟ ‘ਤੇ ਇਕ ਟਵੀਟ ਕਰ ਲਿਖਿਆ ਕਿ,”ਅੱਜ ਭਾਜਪਾ ਨਾਲ ਜੁੜ ਕੇ ਰਾਜਨੀਤੀ ‘ਚ ਨਵੀਂ ਸ਼ੁਰੂਆਤ ਕਰ ਰਹੀ ਹੈ। ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਤੁਸੀਂ ਵੀ ਭਾਜਪਾ ਨਾਲ ਜੁੜ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਹੱਥਾਂ ਨੂੰ ਮਜ਼ਬੂਤ ਕਰੋ।”
आज भारतीय जनता पार्टी के साथ जुड़कर राजनीति में नई शुरुआत कर रही हूं ! आप सबसे भी आह्वान करती हूं कि आप भी भारतीय जनता पार्टी के साथ जुड़कर भारत के प्रधानमंत्री श्री नरेंद्र मोदी जी के हाथों को मजबूत करें pic.twitter.com/6mmUwnKvYk
— Babita Phogat (@BabitaPhogat) August 12, 2019