ਝਾੜ ਲਓ ਜੇਬਾਂ: ਪੰਜਾਬ ਸਰਕਾਰ ਵੰਡਣ ਜਾ ਰਹੀ ਹੈ ਮੌਬਾਈਲ !

1357

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਦਾਅਵਾ ਕਰਦੇ ਹੋਏ ਆਖਿਆ ਹੈ ਕਿ ਪੰਜਾਬ ਸਰਕਾਰ ਦੀਵਾਲੀ ਮੌਕੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫ਼ੋਨ ਵੰਡੇਗੀ। ਇਸ ਸਬੰਧੀ ਸਰਕਾਰ ਵੱਲੋਂ 130 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੱਤਾ ਵਿਚ ਆਏ ਤਾਂ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫ਼ੋਨ ਵੰਡੇ ਜਾਣਗੇ। ਪਰ ਤਕਰੀਬਨ ਢਾਈ ਸਾਲ ਸੱਤਾ ਭੋਗਣ ਪਿੱਛੋਂ ਵੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਸੀ। ਜਿਸ ਪਿੱਛੋਂ ਸਰਕਾਰ ਉਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲੱਗ ਰਹੇ ਸਨ। ਹੁਣ ਸਰਕਾਰ ਨੇ ਇਕ ਵਾਰ ਵਾਅਦਾ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਦੀਵਾਲੀ ਮੌਕੇ ਨੌਜਵਾਨਾਂ ਨੂੰ ਮੁਫ਼ਤ ਫ਼ੋਨ ਵੰਡੇ ਜਾਣਗੇ। ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰੇਗਾ।

Real Estate