ਪੰਜਾਬ ਦੀ ਕੈਬਨਿਟ ਨੇ ਲਿਆ ਕਰਤਾਰਪੁਰ ਸਾਹਿਬ ਲਾਂਘੇ ਦੇ ਕੰਮਾਂ ਦਾ ਜਾਇਜਾ

1064

ਸੁਲਤਾਨਪੁਰ ਲੋਧੀ ਮਗਰੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ’ਚ ਹੋਈ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕੈਬਨਿਟ ਮੀਟਿੰਗਾਂ ਕਰ ਰਹੀ ਹੈ। ਮੀਟਿੰਗ ਤੋਂ ਪਹਿਲਢ ਮੁਾਖ ਮੰਤਰੀ ਕੈਪਟਨ ੳਮਰਿੰਦਰ ਸਿੰਘ ਨੇ ਨਵੰਬਰ ਵਿੱਚ ਖੁੱਲ੍ਹ ਰਹੇ ਲਾਂਘੇ ਤੇ ਗੁਰੂ ਨਾਨਕ ਸਡਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ । ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਭਾਰਤ–ਪਾਕਿ ਦੀ ਸਰਹੱਦ ਉਤੇ ਪਹੁੰਚਕੇ ਕਰਤਾਰਪੁਰ ਲਾਂਘੇ ਦੇ ਚਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੂਰਬੀਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਵੀ ਕੀਤੇ। ਇਸ ਮੌਕੇ ਉਨ੍ਹਾਂ ਨੇ ਸਰਹੱਦ ਉਤੇ ਸੁਰੱਖਿਆ ਕਰ ਰਹੇ ਬੀਐਸਐਫ ਦੇ ਅਮਲੇ ਅਤੇ ਕਰਤਾਰਪੁਰ ਲਾਂਘੇ ਉਤੇ ਕੰਮ ਕਰ ਰਹੇ ਲੋਕਾਂ ਨਾਲ ਗੱਲਬਾਤ ਕੀਤੀ। ਪਾਕਿਸਤਾਨ ਵੱਲੋਂ ਲਗਾਈ ਗਈ ਫੀਸ ਉਤੇ ਬੋਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ 20 ਡਾਲਰ ਫ਼ੀਸ ਲੈਣ ਦਾ ਉਹ ਵਿਰੋਧ ਕਰਦੇ ਹਨ।ਉਨ੍ਹਾਂ ਨੇ ਕੇਂਦਰ ਸਰਕਾਰ ਅਪੀਲ ਕੀਤੀ ਕਿ ਸੰਗਤਾਂ ਉਤੇ ਲਗਾਈ ਜਾ ਰਹੀ ਫੀਸ ਤੋਂ ਛੋਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲਗਾਈ ਜਾ ਰਹੀ ਫੀਸ ਖੁੱਲ੍ਹੇ ਦਰਸ਼ਨ-ਦੀਦਾਰੇ ਪਰੰਪਰਾ ਦੇ ਉਲਟ ਹੈ।

Real Estate