ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਾਲ ਜ਼ਿਮਨੀ ਚੋਣਾਂ ਦਾ ਵੀ ਐਲਾਨ : ਚੋਣ ਜਾਬਤਾ ਲਾਗੂ

1121

ਚੋਣ ਕਮਿਸ਼ਨ ਵੱਲੋਂ ਅੱਜ ਹਰਿਆਣਾ ਅਤੇ ਮਹਾਰਾਸ਼ਟਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੇ ਨਾਲ ਹੀ ਹੋਣ ਵਾਲੀਆਂ ਜ਼ਿਮਨੀ ਚੋਣਾਂ ਵੀ ਹੋਣਗੀਆਂ। ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਹੋਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ਉਤੇ ਵੋਟਾਂ ਪੈਣਗੀਆਂ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਪੰਜਾਬ ਦੀਆਂ ਚਾਰੇ ਵਿਧਾਨਾ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਪੰਜਾਬ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ (1), ਆਸਾਮ (4) ਬਿਹਾਰ (1), ਛੱਤੀਸਗੜ੍ਹ (1), ਗੁਜਰਾਤ (4), ਹਿਮਾਚਲ ਪ੍ਰਦੇਸ਼ (2), ਕਰਨਾਟਕ (15), ਕੇਰਲ (5), ਮੱਧ ਪ੍ਰਦੇਸ਼ (1), ਮੇਘਾਲਿਆ (1), ਓਡੀਸ਼ਾ (1), ਪੁਡੂਚੇਰੀ (1), ਰਾਜਸਥਾਨ (2), ਸਿੱਕਮ (3), ਤਾਮਿਲਨਾਡੂ (2), ਤੇਲੰਗਾਨਾ (1) ਅਤੇ ਉੱਤਰ ਪ੍ਰਦੇਸ਼ (11) ਦੀਆਂ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੀ ਹੋਣਗੀਆਂ ਅਤੇ ਨਤੀਜਿਆਂ ਦਾ ਐਲਾਨ 24 ਅਕਤੂਬਰ ਨੂੰ ਹੋਵੇਗਾ।ਚੋਣਾਂ ਦਾ ਐਲਾਨ ਹੁੰਦਿਆ ਹੀ ਚੋਣ ਜਾਬਤਾ ਵੀ ਲਾਗੂ ਹੋ ਗਿਆ ਹੈ ।

Real Estate