ਗੁਰਦਾਸ ਮਾਨ ਮਾਮਲੇ ਤੇ ਸ਼੍ਰੋਮਣੀ ਕਮੇਟੀ ਨੇ ਕੀ ਲਿਆ ਨੋਟਿਸ ?

1315

ਪੰਜਾਬੀ ਗਾਇਕ ਗੁਰਦਾਸ ਮਾਨ ਤੇ ਸ਼੍ਰੋਮਣੀ ਕਮੇਟੀ ਨੇ ਵੀ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਨੇ ਗੁਰਦਾਸ ਮਾਨ ਵੱਲੋਂ ਪੰਜਾਬੀ ਭਾਸ਼ਾ ਨੂੰ ਨੀਵਾਂ ਦਿਖਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਮਾਂ ਬੋਲੀ ਪੰਜਾਬੀ ਨੂੰ ਨੀਵੀਂ ਦਰਸਾਉਣ ਵਾਲਾ ਪੰਜਾਬੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਗੁਰਦਾਸ ਮਾਨ ਨੂੰ ਆਪਣੀ ਗਲਤੀ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ। ਸੰਗੀਤਕ ਸ਼ੋਅ ਕਰਨ ਕੈਨੇਡਾ ਪਹੁੰਚੇ ਗੁਰਦਾਸ ਮਾਨ ਨੂੰ ਹਿੰਦੀ ਨਾਲ ਹੇਜ ਕਰਨਾ ਮਹਿੰਗਾ ਪੈ ਰਿਹਾ ਹੈ। ਕੈਨੇਡਾ ਸਣੇ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਸਾਰੀ ਦੁਨੀਆ ’ਚ ਵਸੇ ਪੰਜਾਬੀ ਪ੍ਰੇਮੀਆਂ ਨੂੰ ਗੁਰਦਾਸ ਮਾਨ ਦੇ ਬਾਈਕਾਟ ਦੀ ਅਪੀਲ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਦਾ ਸ਼ੋਅ ਵੇਖਣ ਆਏ ਦਰਸ਼ਕਾਂ ’ਚੋਂ ਵੱਡੀ ਗਿਣਤੀ ਲੋਕ ਟਿਕਟਾਂ ਪਾੜ ਕੇ ਪ੍ਰਦਰਸ਼ਨ ’ਚ ਸ਼ਾਮਲ ਹੋ ਰਹੇ ਹਨ।

Real Estate