
ਉੱਤਰੀ ਭਾਰਤ ਤੇ ਪਾਕਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਲਾਹੌਰ ਤੋਂ 173 ਕਿਲੋਮੀਟਰ ਉੱਤਰ-ਪੂਰਬ ‘ਚ ਸੀ ਅਤੇ ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 6.3 ਮਾਪੀ ਗਈ। 4:33 ਵਜੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ‘ਚ ਤਾਂ ਇਸ ਕਾਰਨ ਬਿਜਲੀ ਸਪਲਾਈ ਵੀ ਠੱਪ ਹੋਣ ਦੀ ਖ਼ਬਰ ਵੀ ਹੈ ।
ਪਾਕਿਸਤਾਨ ਤੋਂ ਆਈਆਂ ਰਿਪੋਰਟਾਂ ਅਨੁਸਾਰ ਇਸਲਾਮਾਬਾਦ, ਪੈਸ਼ਾਵਰ ਤੇ ਲਾਹੌਰ ਵਿੱਚ ਵੀ ਦਸ ਸੈਕੰਡ ਤੱਕ ਝਟਕੇ ਮਹਿਸੂਸ ਕੀਤੇ ਗਏ । ਕਈ ਸੜਕਾਂ ਪਾਟ ਗਈਆਂ ਹਨ ਤੇ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ ।
Real Estate