ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਬੇਅਦਬੀ ਮਾਮਲੇ ‘ਚੋਂ ਪ੍ਰਕਾਸ਼ ਸਿੰਘ ਬਾਦਲ ਨੂੰ ਕਲੀਨ ਚਿੱਟ ਨਹੀਂ ਦਿੱਤੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚੋਂ ਬਾਦਲਾਂ ਨੂੰ ਕਲੀਨ ਚਿੱਟ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਖ਼ਬਰਾਂ ਨੇ ਕਾਂਗਰਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕੈਪਟਨ ਨੇ ਮੰਗਲਵਾਰ ਨੂੰ ਸਾਫ਼ ਕੀਤਾ ਹੈ ਕਿ ਉਨ੍ਹਾਂ ਨੇ ਬਰਗਾੜੀ ਕਾਂਡ, ਬੇਅਦਬੀ ਮਾਮਲੇ ਤੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਦੇ ਮਾਮਲੇ ‘ਚ ਬਾਦਲਾਂ ਨੂੰ ਕਲੀਨ ਚਿੱਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੰਟਰਵਿਊ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸਾਫ਼ ਕੀਤਾ ਕਿ ਮੈਂ ਇਹ ਨਹੀਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦਾ ਮੁੰਡਾ ਸੁਖਬੀਰ ਬਾਦਲ ਇਸ ਮਾਮਲੇ ‘ਚ ਸ਼ਾਮਲ ਨਹੀਂ ਸੀ। ਇੰਟਰਵਿਊ ਤੋਂ ਸਪਸ਼ਟ ਹੈ ਮੈਂ ਸਿਰਫ ਇਹ ਕਿਹਾ ਹੈ ਕਿ ਬਾਦਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖੁਦ ਨਹੀਂ ਕਰਦੇ ਪਰ ਇਸ ਨਾਲ ਉਨ੍ਹਾਂ ਦੀ ਇਸ ਮਾਮਲੇ ‘ਚ ਸ਼ਮੂਲੀਅਤ ਨੂੰ ਨਕਾਰਿਆ ਨਹੀਂ ਜਾ ਸਕਦਾ।” ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਓਨੇ ਹੀ ਜ਼ਿੰਮੇਵਾਰ ਹਨ ਜਿੰਨਾ ਅਸਲ ਬੇਅਦਬੀ ਕਰਨ ਵਾਲਾ ਸੀ। ਉਨ੍ਹਾਂ ਕਿਹਾ ਕਿ ਉਹ ਨਾ ਸਿਰਫ ਉਨ੍ਹਾਂ ਦੇ ਰਾਜ ‘ਚ ਅਜਿਹੇ ਅਪਰਾਧਾਂ ਨੂੰ ਰੋਕਣ ‘ਚ ਨਾਕਾਮਯਾਬ ਰਹੇ ਸਗੋਂ ਉਨ੍ਹਾਂ ਨੇ ਦੋਸ਼ੀਆਂ ਨੂੰ ਵੀ ਮੁਕਤ ਕਰਨ ਦੀ ਇਜਾਜ਼ਤ ਦਿੱਤੀ। ਮੁੱਖ ਮੰਤਰੀ ਨੇ ਆਪਣੇ ਬਿਆਨਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਤੇ ਗਲਤ ਮੋੜ ਦੇਣ ਦੀ ਕੋਸ਼ਿਸ਼ ਕਰਨ ‘ਤੇ ਚਿੰਤਾ ਜ਼ਾਹਿਰ ਕੀਤੀ।
ਜਿਮਨੀ ਚੋਣਾਂ ਦੇ ਮੌਸਮ ਦੌਰਾਨ ਬੇਅਦਬੀ ਮਾਮਲਿਆਂ ਤੇ ਬਾਦਲਾਂ ਨੂੰ ‘ਕਲੀਨ ਚਿੱਟ’ ਨੇ ਭਖਾਈ ਸਿਆਸਤ
Real Estate