ਗੁਰਦਾਸ ਮਾਨ ਵਿਵਾਦ : ਗੁਰਬਾਣੀ ਨਾਲ ਸਬੰਧਿਤ ਸ਼ਬਦਾਂ ਨਾਲ ਛੇੜਛਾੜ ਦਾ ਮਾਮਲਾ ਉੱਠਿਆ

1553

ਪੰਜਾਬੀ ਵਾਲੇ ਮਾਮਲੇ ਮਗਰੋਂ ਤੋਂ ਬਾਅਦ ਹੁਣ ਧਾਰਮਿਕ ਹਲਕਿਆਂ ਵਿੱਚ ਗੁਰਦਾਸ ਮਾਨ ਪ੍ਰਤੀ ਰੋਸ ਹੈ। ਉਸ ਉਪਰ ਇਲਜ਼ਾਮ ਲੱਗ ਰਹੇ ਹਨ ਕਿ ਕੈਨੇਡਾ ਵਿੱਚ ਲਾਈਵ ਸ਼ੋਅ ਦੌਰਾਨ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਅਜਿਹਾ ਕਰਕੇ ਉਨ੍ਹਾਂ ਗੁਰਬਾਣੀ ਤੇ 10ਵੇਂ ਪਾਤਸ਼ਾਹ ਦਾ ਨਿਰਾਦਰ ਕੀਤਾ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ‘ਸੇਖੋਂ’ ਦੇ ਪ੍ਰਧਾਨ ਡਾ। ਤੇਜਵੰਤ ਮਾਨ ਤੇ ਸਰਪ੍ਰਸਤ ਡਾ। ਸਵਰਾਜ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਗੁਰਦਾਸ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦ ਕੇ ਸਿੱਖ ਧਰਮ ਦੀਆਂ ਰਵਾਇਤਾਂ ਤੋਂ ਜਾਣੂ ਕਰਵਾਇਆ ਜਾਵੇ। ਸਭਾ ਦੇ ਬੁਲਾਰੇ ਡਾ। ਭਗਵੰਤ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੂੰ ਗੁਰਮਤਿ ਆਸ਼ੇ ਤੇ ਪੰਥਕ ਰਵਾਇਤਾਂ ਦੀ ਤੌਹੀਨ ਕਰ ਰਹੇ ਗੁਰਦਾਸ ਮਾਨ ਵਿਰੁੱਧ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਪੰਥਕ ਤੇ ਸਾਹਿਤਕ ਜਥੇਬੰਦੀਆਂ ਤੋਂ ਇਲਾਵਾ ਜਾਗਦੀ ਜ਼ਮੀਰ ਵਾਲੀਆਂ ਇਨਸਾਫ਼ਪੰਸਦ ਧਿਰਾਂ ਨੂੰ ਇਸ ਮਸਲੇ ’ਤੇ ਡਟ ਕੇ ਅੱਗੇ ਆਉਣ ਦਾ ਸੱਦਾ ਦਿੱਤਾ। ਸਭਾ ਦਾ ਕਹਿਣਾ ਹੈ ਕਿ ਗੁਰਦਾਸ ਮਾਨ ਨੇ ਕੈਨੇਡਾ ਦੇ ਲਾਈਵ ਸ਼ੋਅ ਦੌਰਾਨ ਵਿਰੋਧ ਕਰ ਰਹੇ ਨੌਜਵਾਨਾਂ ਲਈ ਜੋ ਭਾਸ਼ਾ ਵਰਤੀ ਸੀ, ਉਹ ਸ਼ਬਦਾਵਲੀ ਗੁਰਮਤਿ ਆਸ਼ੇ ਤੇ ਭਾਰਤੀ ਦਰਸ਼ਨ ਦੇ ਬਿਲਕੁਲ ਵਿਰੁੱਧ ਸੀ। ਅਜਿਹੇ ਵਿੱਚ ਪੰਜਾਬੀ ਸਾਹਿਤ ਜਗਤ ਨੂੰ ਵੀ ਗੁਰਦਾਸ ਮਾਨ ਦਾ ਬਾਈਕਾਟ ਕਰਨਾ ਚਾਹੀਦਾ ਹੈ।

Posted by Punjabi News Online (www.punjabinewsonline.com on Thursday, September 26, 2019

Real Estate