ਡੇਰਾ ਬਾਬਾ ਨਾਨਕ ਤੋਂ ਲਾਂਘੇ ਵੱਲ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ਉਤੇ ਰੱਖਿਆ ਜਾਵੇਗਾ

695

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਕਰਤਾਪੁਰ ਲਾਂਘੇ ਦੇ ਖੁੱਲ੍ਹਣ ਵਾਲੇ ਦਿਨ ਜਾਣ ਵਾਲੇ ਸਰਬ ਪਾਰਟੀ ਵਫਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਹ ਐਲਾਨ ਮੁੱਖ ਮੰਤਰੀ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਮੌਕੇ ਕੀਤਾ। ਇਕ ਹਫਤੇ ਵਿੱਚ ਇਹ ਦੂਜੀ ਸਮੀਖਿਆ ਮੀਟਿੰਗ ਸੀ। ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਵਫਦ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼ੋ੍ਰਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਸਮੀਖਿਆ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਐਲਾਨ ਕੀਤਾ ਕਿ ਡੇਰਾ ਬਾਬਾ ਨਾਨਕ ਤੋਂ ਲਾਂਘੇ ਵੱਲ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਨੂੰ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ਉਤੇ ਰੱਖਿਆ ਜਾਵੇਗਾ।

Real Estate