ਲੰਡਨ-ਅੰਮ੍ਰਿਤਸਰ ਦੀ ਸਿੱਧੀ ਉਡਾਨ ਨਵੰਬਰ ਤੋਂ

841

ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਨੇ ਦੱਸਿਆ ਕਿ ਏਅਰ ਇੰਡੀਆ ਨਵੰਬਰ ਵਿੱਚ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਡਾਣ ਹਾਲ ਦੀ ਘੜੀ ਹਫ਼ਤੇ ਵਿੱਚ ਤਿੰਨ ਦਿਨ ਹੋਵੇਗੀ। ਯਾਤਰੂਆਂ ਦੇ ਰੁਝਾਨ ਨੂੰ ਦੇਖਦਿਆਂ ਇਸ ਦਾ ਸਮਾਂ ਵਧਾਇਆ ਵੀ ਜਾ ਸਕਦਾ ਹੈ। ਤਨਮਨਜੀਤ ਸਿੰਘ ਨੇ ਦੱਸਿਆ ਕਿ ਏਅਰ ਇੰਡੀਆ ਨੇ ਇਹ ਫ਼ੈਸਲਾ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਿਆ ਹੈ। ਉਨ੍ਹਾਂ ਦੱਸਿਆ ਕਿ ਲੰਡਨ ਨੇੜਲੇ ਸਟੈਂਸਟਡ ਹਵਾਈ ਅੱਡੇ ਤੋਂ ਇਹ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਤਨਮਨਜੀਤ ਸਿੰਘ ਨੇ ਇੰਗਲੈਂਡ ਤੇ ਭਾਰਤ ਦੇ ਉਨ੍ਹਾਂ ਪਾਰਲੀਮੈਂਟ ਮੈਂਬਰਾਂ ਦਾ ਧੰਨਵਾਦ ਵੀ ਕੀਤਾ, ਜਿਹੜੇ ਇਸ ਉਡਾਣ ਨੂੰ ਸ਼ੁਰੂ ਕਰਾਉਣ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਸਨ।

Real Estate