ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਵੱਲੋਂ ਯਾਦਗਾਰੀ ਸਿੱਕੇ ਜਾਰੀ

4909

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਨੇ ਸਤਿਕਾਰ ਵਜੋਂ ਤਿੰਨ ਯਾਦਗਾਰੀ ਸਿੱਕੇ ਜਾਰੀ ਕੀਤੇ ਹਨ। ਇਹ ਸਿੱਕੇ 2500, 1000 ਤੇ 100 ਰੁਪਏ ਦੇ ਹਨ। ਇਸ ਤੋਂ ਇਲਾਵਾ ਕਾਠਮੰਡੂ (ਨੇਪਾਲ) ਸਥਿਤ ਭਾਰਤੀ ਦੂਤਾਵਾਸ ਵੱਲੋਂ ਨੇਪਾਲ ਦੀ ਸਿੱਖ ਵਿਰਸਤ ਨੂੰ ਰੂਪਮਾਨ ਕਰਦੀ ਇੱਕ ਪੁਸਤਕ ਵੀ ਸੰਗਤ ਅਰਪਣ ਕੀਤੀ ਗਈ ਹੈ। ਕਾਠਮੰਡੂ ’ਚ ਭਾਰਤੀ ਦੂਤਾਵਾਸ ਵੱਲੋਂ ਨੇਪਾਲ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਇੱਕ ਉਚੇਚੇ ਸਮਾਗਮ ਦੌਰਾਨ ਇਹ ਸਿੱਕੇ ਤੇ ਪੁਸਤਕ ਜਾਰੀ ਕਰਨ ਦੀ ਰਸਮ ਹੋਈ। ਕਾਠਮਾਂਡੂ ਨੇੜੇ ਬਾਲਾਜੂ ਦਾ ਨਾਨਕ ਮੱਠ ਹੈ ਜਿੱਥੇ ਗੁਰੂ ਨਾਨਕ ਸਾਹਿਬ ਜੀ ਪੰਜ ਸੌ ਸਾਲ ਪਹਿਲਾਂ ਆਏ ਸਨ। ਉਥੇ, ਸਦੀਆਂ ਪੁਰਾਣੀਆਂ ਹੱਥ ਲਿਖਤ ਸਿੱਖ ਪਾਂਡੂਲਿਪੀਆਂ ਨੂੰ ਸੁਰੱਖਿਅਤ ਕੀਤਾ ਗਿਆ ਹੈ।ਇਸ ਸਮਗਾਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨੇਪਾਲ ਰਾਸ਼ਟਰ ਬੈਂਕ ਦੇ ਗਵਰਨਰ ਚਿਰੰਜੀ ਬੀ ਨੇਪਾਲ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

Real Estate