ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਐਲਾਨੇ ਉਮੀਦਵਾਰਾਂ

874

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਵੱਲੋਂ ਫਗਵਾੜਾ ਅਤੇ ਮੁਕੇਰੀਆਂ ਸੀਟ ਲਈ ਉਮੀਦਵਾਰਾਂ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ‘ਚ 21 ਅਕਤੂਬਰ ਨੂੰ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ।ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਜਾ ਰਹੇ ਹਨ। ਇਸ ਦੌਰਾਨ ਭਾਜਪਾ ਨੇ ਵੀ ਮੁਕੇਰੀਆਂ ਅਤੇ ਫਗਵਾੜਾ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਫਗਵਾੜਾ ਤੋਂ ਰਾਜੇਸ਼ ਬੱਗਾ ਅਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।ਭਾਜਪਾ ਦੀ ਪੰਜਾਬ ‘ਚ ਭਾਈਵਾਲ ਅਕਾਲੀ ਦਲ ਆਪਣੇ ਉਮੀਦਵਾਰ ਪਹਿਲਾਂ ਹੀ ਐਲਾਨ ਚੁੱਕੀ ਹੈ ।

Real Estate