ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਆਉਂਦਿਆਂ ਡੇਰੇਦਾਰਾਂ ਦੀਆਂ IT ਟੀਮਾਂ ਸੋਸ਼ਲ ਮੀਡੀਆ ‘ਤੇ ਸਰਗਰਮ

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਆਉਂਦਿਆਂ ਹੀ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੇ ਰਾਮਪਾਲ ਦੀਆਂ ਆਈਟੀ ਟੀਮਾਂ ਨੂੰ ਸੋਸ਼ਲ ਮੀਡੀਆ ‘ਤੇ ਸਰਗਰਮ ਹੋ ਗਈਆਂ ਹਨ । ਦੋਵਾਂ ਵੱਲੋਂ ਆਪਣੀ ਮੁਹਿੰਮ ਰਾਹੀਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਕੇ ਸਿਆਸੀ ਪਾਰਟੀਆਂ ਨੂੰ ਆਪਣੀ ਤਾਕਤ ਦਿਖਾਉਣਾ ਮੰਨਿਆ ਜਾ ਰਿਹਾ ਹੈ। ਰਾਮ ਰਹੀਮ ਤੇ ਰਾਮਪਾਲ ਦੀਆਂ ਟੀਮਾਂ ਸੋਸ਼ਲ ਮੀਡੀਆ ‘ਤੇ ਆਪਣੇ ਵੱਕਾਰ ਨੂੰ ਮੁੜ ਤੋਂ ਕਾਇਮ ਕਰ ਰਹੀਆਂ ਹਨ। ਇਸ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਦੋ ਮਹਿਲਾਵਾਂ ਨਾਲ ਬਲਾਤਕਾਰ ਦਾ ਦੋਸ਼ੀ ਰਾਮ ਰਹੀਮ ਰੋਹਤਕ ਜੇਲ੍ਹ ਵਿੱਚ ਬੰਦ ਹੈ। ਸਤਲੋਕ ਆਸ਼ਰਮ ਦਾ ਮੁਖੀ ਰਾਮਪਾਲ ਹਿਸਾਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਵੀ ਚਾਰ ਮਹਿਲਾਵਾਂ ਤੇ ਇੱਕ ਬੱਚੇ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਦੋਵਾਂ ਡੇਰਦਾਰਾਂ ਦੀਆਂ ਆਈਟੀ ਟੀਮਾਂ ਦਿਨ ਦੀਆਂ ਸਭ ਤੋਂ ਵੱਧ ਚਰਚਿਤ ਪੋਸਟਾਂ ‘ਤੇ ਨਜ਼ਰ ਰੱਖਦੀਆਂ ਹਨ। ਇਸ ਤੋਂ ਇਲਾਵਾ ਵੱਡੀਆਂ ਸ਼ਖਸੀਅਤਾਂ, ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਦੀਆਂ ਪੋਸਟਾਂ ਵੀ ਵੇਖੀਆਂ ਜਾਂਦੀਆਂ ਹਨ। ਇਸ ਵਿੱਚ ਕੁਮੈਂਟਸ ਤੇ ਰੀਟਵੀਟ ਜ਼ਰੀਏ ਅਜਿਹੀਆਂ ਪੋਸਟਾਂ ਤੇ ਵੀਡਿਓ ਪਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਇਹ ਦੱਸਿਆ ਜਾਂਦਾ ਹੈ ਕਿ ਬਾਬਿਆਂ ਨੇ ਹੁਣ ਤੱਕ ਕੀ ਚਮਤਕਾਰ ਕੀਤੇ ਹਨ ਤੇ ਬੇਕਸੂਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਕਿਸ ਤਰ੍ਹਾਂ ਫਸਾਇਆ ਗਿਆ ਹੈ। ਫਿਰ ਇਨ੍ਹਾਂ ਨੂੰ ਵੱਧ ਤੋਂ ਵੱਧ ਲੋਕਾਂ ਤੇ ਆਪਣੇ ਸਮਰਥਕਾਂ ਵਿੱਚ ਫੈਲਾਇਆ ਜਾਂਦਾ ਹੈ।ਇਹਨਾਂ ਦਾ ਆਈਟੀ ਸੈੱਲ ਬੀਜੇਪੀ ਤੇ ਕਾਂਗਰਸ ਦੀਆਂ ਆਈਟੀ ਟੀਮਾਂ ਵਾਂਗ ਕੰਮ ਕਰਦਾ ਹੈ। ਇਸ ਦੇ ਲਈ ਆਈਟੀ ਮਾਹਰ ਰੱਖੇ ਗਏ ਹਨ।

Real Estate