ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਵੀਜ਼ਾ ਫ੍ਰੀ ਐਂਟਰ ਦੇ ਬਾਵਜੂਦ ਪਾਸਪੋਰਟ ਜ਼ਰੂਰੀ ਹੋਵੇਗਾ

1333

ਪਾਕਿਸਤਾਨ ਵਿੱਚ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਪਾਸਪੋਰਟ ਲਾਜ਼ਮੀ ਹੋਵੇਗਾ। ਵੀਜ਼ਾ ਫ੍ਰੀ ਐਂਟਰੀ, ਪਰ ਪਾਸਪੋਰਟ ਜ਼ਰੂਰੀ ਹੋਵੇਗਾ। 4 ਅਕਤੂਬਰ ਨੂੰ ਪੋਰਟਲ ‘ਤੇ ਪ੍ਰੋਫਾਰਮਾ ਜਾਰੀ ਹੋਵੇਗਾ। ਆਨਲਾਈਨ ਪੋਰਟਲ ‘ਤੇ ਪਾਸਪੋਰਟ ਅਪਲਾਈ ਕਰ ਸਕਦੇ ਹੋ। 9 ਨਵੰਬਰ ਨੂੰ ਪਾਕਿਸਤਾਨ ਪਹਿਲਾ ਵਫ਼ਦ ਜਾਵੇਗਾ। ਪਹਿਲੇ ਵਫ਼ਦ ‘ਚ ਮੁੱਖ ਮੰਤਰੀ ਸਮੇਤਸਮੇਤ ਸਾਰੇ ਵਿਧਾਇਕ ਪਾਕਿਸਤਾਨ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਵਾਸਤੇ ਆਨਲਾਈਨ ਅਪਲਾਈ ਕਰਨ ਲਈ ਮਿੱਥੇ ਗਏ 30 ਦਿਨ ਦੇ ਸਮੇਂ ਨੂੰ ਘਟਾਉਣ ਦੀ ਮੰਗ ਵੀ ਕੀਤੀ ਸੀ।

Real Estate