ਸੁਪਰੀਮ ਕੋਰਟ ਜਾਵੇਗਾ ਬੇਅੰਤ ਸਿੰਘ ਦਾ ਪਰਿਵਾਰ

1289

ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਬੇਅੰਤ ਸਿੰਘ ਦਾ ਪਰਿਵਾਰ ਸੁਪਰੀਮ ਕੋਰਟ ਜਾਵੇਗਾ। ਬੇਅੰਤ ਸਿੰਘ ਦੇ ਪੋਤੇ ਅਤੇ ਕਾਂਗਰਸ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਇਸ ਬਾਰੇ ਕਾਨੂੰਨੀ ਸਲਾਹ ਲੈ ਰਹੇ ਹਾਂ। ਅਸੀਂ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਇਸ ਆਧਾਰ ‘ਤੇ ਚੁਨੌਤੀ ਦੇਵਾਂਗੇ ਕਿ ਮੌਤ ਦੀ ਸਜ਼ਾ ਬਦਲਣ ਲਈ ਰਾਜੋਆਣਾ ਨੇ ਕਦੇ ਵੀ ਰਹਿਮ ਪਟੀਸ਼ਨ ਦਾਖ਼ਲ ਨਹੀਂ ਕੀਤੀ। ਮੁੱਖ ਮੰਤਰੀ ਹੁੰਦਿਆਂ ਬੇਅੰਤ ਸਿੰਘ ਦੀ 31 ਅਗੱਸਤ 1995 ਨੂੰ ਆਤਮਘਾਤੀ ਹਮਲਾਵਰਾਂ ਨੇ ਹਤਿਆ ਕਰ ਦਿਤੀ ਸੀ।
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਸਨਿਚਰਵਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਇਨਸਾਨੀ ਆਧਾਰ ‘ਤੇ ਬਦਲਣ ਦਾ ਫ਼ੈਸਲਾ ਕੀਤਾ ਹੈ।

Real Estate