ਹਰਿਆਣਾ ਵਿੱਚ ਬਾਦਲ ਤੇ ਚੌਟਾਲੇ ਫਿਰ ਤੋਂ ਇਕੱਠੇ

981

ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ(ਬਾਦਲ) ਅਤੇ ਇੰਡੀਅਨ ਲੋਕ ਦਲ ਵਿਚਕਾਰ ਸਮਝੌਤਾ ਹੋ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਰਾਜਿੰਦਰ ਸਿੰਘ ਦੇਸੂਜੋਧਾ ਕਾਲਿਆਂਵਾਲੀ ਤੋਂ 10 ਵਜੇ ਅਤੇ ਕੁਲਵਿੰਦਰ ਸਿੰਘ ਕੁਨਾਲ ਰਤੀਆ ਤੋਂ 12 ਵਜੇ ਸੁਖਬੀਰ ਸਿੰਘ ਬਾਦਲ ਅਤੇ ਓਮ ਪ੍ਰਕਾਸ਼ ਚੌਟਾਲਾ ਦੀ ਹਾਜ਼ਰੀ ਵਿੱਚ ਨਾਮਜ਼ਦਗੀ ਪੱਤਰ ਭਰਨਗੇ। ਜਦੋਂ ਕਿ ਬਾਕੀ ਰਹਿੰਦੀਆਂ ਸੀਟਾਂ ਦਾ ਐਲਾਨ ਵੀ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਰੇ ਦਲਜੀਤ ਸਿੰਘ ਚੀਮਾ ਵੱਲੋਂ ਟਵਿੱਟਰ ‘ਤੇ ਜਾਣਕਾਰੀ ਦਿੱਤੀ ਗਈ ਹੈ।

Real Estate