ਪੰਜਾਬ ਵਿਧਾਨ ਸਭਾ ਦੀਆਂ ਚਾਰ ਜਿਮਨੀ ਚੋਣਾਂ ਲਈ 33 ਉਮੀਦਵਾਰ ਮੈਦਾਨ ‘ਚ

ਪੰਜਾਬ ਵਿਧਾਨ ਸਭਾ ਦੀਆਂ ਚਾਰ ਜਿਮਨੀ ਚੋਣਾਂ ‘ਚ 21 ਅਕਤੂਬਰ 2019 ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 33 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਨਾਮਜਦਗੀ ਪੱਤਰ ਵਾਪਸ ਲੈਣ ਦੇ ਅੰਤਿਮ ਦਿਨ 3 ਉਮੀਦਵਾਰਾਂ ਵੱਲੋ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ।
ਵਿਧਾਨ ਸਭਾ ਹਲਕਾ ਨੰ। 29 ਫਗਵਾੜਾ ਲਈ 09 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਸੰਤੋਸ ਕੁਮਾਰ ਗੋਗੀ, ਬਹੁਜਨ ਸਮਾਜ ਪਾਰਟੀ ਦੇ ਭਗਵਾਨ ਦਾਸ , ਲੋਕ ਇੰਨਸਾਫ ਪਾਰਟੀ ਦੇ ਜਰਨੈਲ ਸਿੰਘ ਨੰਗਲ, ਪੀਪਲ ਪਾਰਟੀ ਆਫ ਡੈਮੋਕਰੇਟਿਵ ਚਰਨਜੀਤ ਕੁਮਾਰ, ਅਜਾਦ ਉਮੀਦਵਾਰ ਨੀਟੂ , ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ ਭਾਰਤੀ ਜਨਤੀ ਪਾਰਟੀ ਦੇ ਰਜੇਸ ਬੱਗਾ, ਵਿਸਾਲ ਪਾਰਟੀ ਆਫ ਇਂਡੀਆਂ ਦੇ ਸੋਨੂੰ ਕੁਮਾਰ, ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪਰਮਜੋਤ ਕੋਰ ਗਿੱਲ ਸਾਮਿਲ ਹਨ।
ਵਿਧਾਨ ਸਭਾ ਹਲਕਾ ਨੰ। 39 ਮੁਕੇਰੀਆਂ ਲਈ 06 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ , ਕਾਂਗਰਸ ਦੀ ਇੰਦੂ ਬਾਲਾ, ਭਾਰਤੀ ਜਨਤੀ ਪਾਰਟੀ ਦੇ ਜੰਗੀ ਲਾਲ ਮਹਾਜਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਗੁਰਵਤਨ ਸਿੰਘ, ਹਿੰਦੁਸਤਾਨ ਸਕਤੀ ਸੈਨਾ ਦੇ ਅਰਜੁਨ, ਅਤੇ ਅਜਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ ਸਾਮਿਲ ਹਨ।
ਵਿਧਾਨ ਸਭਾ ਹਲਕਾ ਨੰ। 68 ਦਾਖਾਂ ਲਈ 11 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹਲੀ , ਅਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇੰਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)(ਸਿਮਰਨਜੀਤ ਸਿੰਘ ਮਾਨ) ਦੇ ਜੋਗਿੰਦਰ ਸਿੰਘ ਵੇਗਲ , ਅਜਾਦ ਉਮੀਦਵਾਰ ਹਰਬੰਸ ਸਿੰਘ ਜਲਾਲ,ਅਜਾਦ ਉਮੀਦਵਾਰ ਗੁਰਦੀਪ ਸਿੰਘ ਕਾਹਲੋਂ , ਅਜਾਦ ਉਮੀਦਵਾਰ ਜੈ ਪ੍ਰਕਾਸ ਜੈਨ(ਟੀਟੂ ਬਾਣੀਆ) ਅਤੇ ਅਜਾਦ ਉਮੀਦਵਾਰ ਬਲਦੇਵ ਸਿੰਘ(ਦੇਵ ਸਰਾਭਾ) ਸ਼ਾਮਿਲ ਹਨ।
ਵਿਧਾਨ ਸਭਾ ਹਲਕਾ ਨੰ। 79 ਜਲਾਲਾਬਾਦ ਲਈ 7 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਡਾ। ਰਾਜ ਸਿੰਘ ਡਿੱਬੀਪੁਰਾ , ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ , ਕਾਂਗਰਸ ਦੇ ਰਮਿੰਦਰ ਸਿੰਘ ਆਵਲਾ , ਅਜਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਅਜਾਦ ਉਮੀਦਵਾਰ ਜੋਗਿੰਦਰ ਸਿੰਘ ਪੁੱਤਰ ਜਬਰ ਸਿੰਘ, ਅਜਾਦ ਉਮੀਦਵਾਰ ਜੋਗਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਅਜਾਦ ਉਮੀਦਵਾਰ ਰਾਜ ਸਿੰਘ ਸਾਮਿਲ ਹਨ।

Real Estate