ਕੈਨੇਡਾ ‘ਚ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਮੌਤ

1443

ਕੈਨੇਡਾ ‘ਚ ਪੜ੍ਹਨ ਗਏ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਹਾਦਸਾ ਕੈਨੇਡਾ ਦੇ ਓਂਟਾਰੀੳ ਦੇ ਸ਼ਹਿਰ ਸਰਨੀਆ ਨੇੜੇ ਵਾਪਰਿਆ ਜਿਸ ‘ਚ ਤਿੰਨ ਪੰਜਾਬੀ ਨੌਜਵਾਨ, ਦੋ ਲੜਕੇ ਅਤੇ ਇੱਕ ਲੜਕੀ ਸ਼ਾਮਲ ਹੈ। ਮ੍ਰਿਤਕਾਂ ਦੀ ਸ਼ਨਾਖ਼ਤ ਜਲੰਧਰ ਜ਼ਿਲ੍ਹੇ ਦੇ ਗੁਰਵਿੰਦਰ ਸਿੰਘ ਤੇ ਤਨਵੀਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨਾਲ ਸੈਰ ਲਈ ਨਿੱਕਲੀ ਪੰਜਾਬੀ ਵਿਦਿਆਰਥਣ ਹਰਪ੍ਰੀਤ ਕੌਰ ਵੀ ਮਾਰੀ ਗਈ ਹੈ। ਖਬਰਾਂ ਅਨੁਸਾਰ ਇਨ੍ਹਾਂ ਤਿੰਨਾਂ ਦੀਆਂ ਮ੍ਰਿਤਕ ਦੇਹਾਂ ਕੱਲ੍ਹ ਸ਼ੁੱਕਰਵਾਰ ਨੂੰ ਸੇਂਟ ਜੌਨ ਹਵਾਈ ਅੱਡੇ ਤੋਂ ਭਾਰਤ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਤਨਵੀਰ ਸਿੰਘ ਤੇ ਗੁਰਵਿੰਦਰ ਸਿੰਘ ਜਲੰਧਰ ਜ਼ਿਲ੍ਹੇ ਨਾਲ ਸੰਬੰਧ ਰੱਖਦੇ ਸਨ। ਉੱਥੇ ਹੀ ਮ੍ਰਿਤਕ ਲੜਕੀ ਦੀ ਪਹਿਚਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ। ਤਿੰਨੋਂ ਕੈਨੇਡਾ ਗਏ ਸਨ ਅਤੇ ਵਿੰਡਸਰ ਦੇ ਸੇਂਟ ਕਲੇਅਰ ਕਾਲਜ ‘ਚ ਪੜ੍ਹਾਈ ਕਰ ਰਹੇ ਸਨ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇੱਥੇ ਵਸਦੇ ਪੰਜਾਬੀ ਭਾਈਚਾਰੇ ‘ਚ ਸੋਗ ਦੀ ਲਹਿਰ ਹੈ।

 

Real Estate