ਪੜ੍ਹਨ ਲਈ ਕੈਨੇਡਾ ਭੇਜੇ ਪੁੱਤ ਦੀ ਆਈ ਮੌਤ ਦੀ ਖਬਰ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

1123

ਬੀਤੇ ਦਿਨੀਂ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮਾਰੇ ਗਏ ਤਿੰਨ ਵਿਦਿਆਰਥੀਆਂ ‘ਚੋਂ ਇਕ ਜਲੰਧਰ ਦਾ ਤਨਵੀਰ ਸਿੰਘ ਵੀ ਸੀ। ਪੁੱਤ ਦੀ ਮੌਤ ਦੀ ਖਬਰ ਸੁਣ ਕੇ ਪਿਤਾ ਭੁਪਿੰਦਰ ਸਿੰਘ ਅਤੇ ਮਾਂ ਹਰਜੋਤ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿਤਾ ਨੇ ਦੱਸਿਆ ਕਿ ਅਪ੍ਰੈਲ ‘ਚ ਵਿਸਾਖੀ ਵਾਲੇ ਦਿਨ ਉਨ੍ਹਾਂ ਦਾ 18 ਸਾਲਾ ਬੇਟਾ ਤਨਵੀਰ ਸਟੱਡੀ ਵੀਜ਼ੇ ‘ਤੇ ਵਿਦੇਸ਼ ਗਿਆ ਸੀ।ਤਨਵੀਰ ਜਲੰਧਰ ਦੇ ਮਾਡਲ ਹਾਊਸ ਦੀ ਬੈਂਕ ਕਾਲੋਨੀ ‘ਚ ਰਹਿੰਦਾ ਸੀ। ਉਹ ਅਪ੍ਰੈਲ ਮਹੀਨੇ ਪੜ੍ਹਾਈ ਵਾਸਤੇ ਕੈਨੇਡਾ ਲਈ ਰਵਾਨਾ ਹੋਇਆ ਸੀ।
ਭੁਪਿੰਦਰ ਸਿੰਘ ਦਾ ਕਹਿਣਾ ਹੈ ਕੈਨੇਡਾ ਤੋਂ ਇਕ ਪੁਲਿਸ ਅਫਸਰ ਨੇ ਫੋਨ ਕਰਕੇ ਹਾਦਸੇ ਦੀ ਜਾਣਕਾਰੀ ਦਿੱਤੀ। ਖਬਰ ਨੂੰ ਸੁਣ ਕੇ ਪਹਿਲਾਂ ਤਾਂ ਉਨ੍ਹਾਂ ਨੂੰ ਯਕੀਨ ਨਾ ਹੋਇਆ ਤੇ ਉਨ੍ਹਾਂ ਫੋਨ ਕਰਨ ਵਾਲੇ ਅਫਸਰ ਨੂੰ ਬੁਰਾ ਭਲਾ ਵੀ ਕਿਹਾ। ਪਰ ਬਾਅਦ ਵਿਚ ਉਨ੍ਹਾਂ ਨੂੰ ਇਹ ਭਾਣਾ ਮੰਨਣਾ ਹੀ ਪਿਆ। ਉਨ੍ਹਾਂ ਦੱਸਿਆ ਕਿ ਤਨਵੀਰ ਅਤੇ ਉਸ ਦੇ ਦੋਸਤ ਕੰਮ ਲਈ ਗਏ ਸਨ, ਉਥੋਂ ਉਹ ਵਾਪਸੀ ਕਾਲਜ ਆ ਰਹੇ ਸਨ ਕਿ ਹਾਦਸੇ ਦਾ ਸ਼ਿਕਾਰ ਹੋ ਗਏ।
ਕੈਨੇਡਾ ਦੇ ਸ਼ਹਿਰ ਸਾਰਨੀਆ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਗਿਆ ਸੀ, ਜਿਸ ‘ਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ ਅਤੇ ਇੱਕ ਜ਼ਖਮੀ ਹੋ ਗਿਆ ਸੀ। ਮ੍ਰਿਤਕਾਂ ‘ਚ ਦੋ ਲੜਕੇ ਅਤੇ ਇਕ ਲੜਕੀ ਸ਼ਾਮਲ ਹੈ ਅਤੇ ਇਨ੍ਹਾਂ ਤਿੰਨਾਂ ਦੀ ਉਮਰ 20 ਸਾਲ ਦੇ ਕਰੀਬ ਹੈ।

Real Estate